ਗੁਰਬਾਣੀ ਪਾਠ | ਉਚਾਰਨ ਸੇਧ |
---|---|
ਸੂਹੀ ਮਹਲਾ ੪ ॥ | |
ਹਰਿ ਪਹਿਲੜੀ ਲਾਵ, ਪਰਵਿਰਤੀ ਕਰਮ ਦ੍ਰਿੜਾਇਆ, ਬਲਿ ਰਾਮ ਜੀਉ ॥ | ਲਾਂਵ |
ਬਾਣੀ ਬ੍ਰਹਮਾ ਵੇਦੁ, ਧਰਮੁ ਦ੍ਰਿੜਹੁ, ਪਾਪ ਤਜਾਇਆ ਬਲਿ ਰਾਮ ਜੀਉ ॥ | |
ਧਰਮੁ ਦ੍ਰਿੜਹੁ, ਹਰਿ ਨਾਮੁ ਧਿਆਵਹੁ, ਸਿਮ੍ਰਿਤਿ ਨਾਮੁ ਦ੍ਰਿੜਾਇਆ ॥ | |
ਸਤਿਗੁਰੁ ਗੁਰੁ ਪੂਰਾ ਆਰਾਧਹੁ, ਸਭਿ ਕਿਲਵਿਖ ਪਾਪ ਗਵਾਇਆ ॥ | |
ਸਹਜ ਅਨੰਦੁ ਹੋਆ ਵਡਭਾਗੀ, ਮਨਿ ਹਰਿ ਹਰਿ ਮੀਠਾ ਲਾਇਆ ॥ | ਵਡਭਾਗੀਂ |
ਜਨੁ ਕਹੈ ਨਾਨਕੁ, ਲਾਵ ਪਹਿਲੀ, ਆਰੰਭੁ ਕਾਜੁ ਰਚਾਇਆ ॥੧॥ | ਲਾਂਵ |
ਹਰਿ ਦੂਜੜੀ ਲਾਵ, ਸਤਿਗੁਰੁ ਪੁਰਖੁ ਮਿਲਾਇਆ, ਬਲਿ ਰਾਮ ਜੀਉ ॥ | ਲਾਂਵ |
ਨਿਰਭਉ, ਭੈ ਮਨੁ ਹੋਇ, ਹਉਮੈ ਮੈਲੁ ਗਵਾਇਆ, ਬਲਿ ਰਾਮ ਜੀਉ ॥ | |
ਨਿਰਮਲੁ ਭਉ ਪਾਇਆ, ਹਰਿ ਗੁਣ ਗਾਇਆ, ਹਰਿ ਵੇਖੈ ਰਾਮੁ ਹਦੂਰੇ ॥ | |
ਹਰਿ ਆਤਮ ਰਾਮੁ ਪਸਾਰਿਆ ਸੁਆਮੀ, ਸਰਬ ਰਹਿਆ ਭਰਪੂਰੇ ॥ | |
ਅੰਤਰਿ ਬਾਹਰਿ ਹਰਿ ਪ੍ਰਭੁ ਏਕੋ, ਮਿਲਿ ਹਰਿ ਜਨ ਮੰਗਲ ਗਾਏ ॥ | |
ਜਨ ਨਾਨਕ, ਦੂਜੀ ਲਾਵ ਚਲਾਈ, ਅਨਹਦ ਸਬਦ ਵਜਾਏ ॥੨॥ | ਲਾਂਵ |
ਹਰਿ ਤੀਜੜੀ ਲਾਵ, ਮਨਿ ਚਾਉ ਭਇਆ, ਬੈਰਾਗਿਆ ਬਲਿ ਰਾਮ ਜੀਉ ॥ | ਬੈਰਾਗਿਆਂ |
ਸੰਤ ਜਨਾ ਹਰਿ ਮੇਲੁ, ਹਰਿ ਪਾਇਆ ਵਡਭਾਗੀਆ, ਬਲਿ ਰਾਮ ਜੀਉ ॥ | ਜਨਾਂ, ਵਡਭਾਗੀਆਂ |
ਨਿਰਮਲੁ ਹਰਿ ਪਾਇਆ, ਹਰਿ ਗੁਣ ਗਾਇਆ, ਮੁਖਿ ਬੋਲੀ ਹਰਿ ਬਾਣੀ ॥ | |
ਸੰਤ ਜਨਾ, ਵਡਭਾਗੀ ਪਾਇਆ, ਹਰਿ ਕਥੀਐ ਅਕਥ ਕਹਾਣੀ ॥ | ਜਨਾਂ, ਵਡਭਾਗੀਂ, ਅਕੱਥ |
ਹਿਰਦੈ, ਹਰਿ ਹਰਿ ਹਰਿ ਧੁਨਿ ਉਪਜੀ, ਹਰਿ ਜਪੀਐ ਮਸਤਕਿ ਭਾਗੁ ਜੀਉ ॥ | |
ਜਨੁ ਨਾਨਕੁ ਬੋਲੇ ਤੀਜੀ ਲਾਵੈ, ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥ | ਲਾਂਵੈ |
ਹਰਿ ਚਉਥੜੀ ਲਾਵ, ਮਨਿ ਸਹਜੁ ਭਇਆ, ਹਰਿ ਪਾਇਆ ਬਲਿ ਰਾਮ ਜੀਉ ॥ | ਲਾਂਵ |
ਗੁਰਮੁਖਿ ਮਿਲਿਆ ਸੁਭਾਇ ਹਰਿ, ਮਨਿ ਤਨਿ ਮੀਠਾ ਲਾਇਆ, ਬਲਿ ਰਾਮ ਜੀਉ ॥ | |
ਹਰਿ ਮੀਠਾ ਲਾਇਆ, ਮੇਰੇ ਪ੍ਰਭ ਭਾਇਆ, ਅਨਦਿਨੁ ਹਰਿ ਲਿਵ ਲਾਈ ॥ | |
ਮਨ ਚਿੰਦਿਆ ਫਲੁ ਪਾਇਆ ਸੁਆਮੀ, ਹਰਿ ਨਾਮਿ, ਵਜੀ ਵਾਧਾਈ ॥ | |
ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ, ਧਨ ਹਿਰਦੈ ਨਾਮਿ ਵਿਗਾਸੀ ॥ | |
ਜਨੁ ਨਾਨਕੁ ਬੋਲੇ ਚਉਥੀ ਲਾਵੈ, ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥ | ਲਾਂਵੈ, ਅਵਿਨਾਸ਼ੀ |