| ਗੁਰਬਾਣੀ ਪਾਠ | ਉਚਾਰਨ ਸੇਧ |
|---|---|
| ੴ ਸਤਿ ਗੁਰਪ੍ਰਸਾਦਿ॥ | ਇਕ ਓਅੰਕਾਰ |
| ਰਾਮਕਲੀ, ਮਹਲਾ ੩, ਅਨੰਦੁ | |
| ਅਨੰਦੁ ਭਇਆ ਮੇਰੀ ਮਾਏ, ਸਤਿਗੁਰੂ ਮੈ ਪਾਇਆ ॥ | ਮੈਂ |
| ਸਤਿਗੁਰੁ ਤ ਪਾਇਆ ਸਹਜ ਸੇਤੀ, ਮਨਿ ਵਜੀਆ ਵਾਧਾਈਆ ॥ | ਵਜੀਆਂ, ਵਾਧਾਈਆਂ |
| ਰਾਗ ਰਤਨ ਪਰਵਾਰ ਪਰੀਆ, ਸਬਦ ਗਾਵਣ ਆਈਆ ॥ | ਪਰੀਆਂ, ਸ਼ਬਦ, ਆਈਆਂ |
| ਸਬਦੋ ਤ ਗਾਵਹੁ ਹਰੀ ਕੇਰਾ, ਮਨਿ ਜਿਨੀ ਵਸਾਇਆ ॥ | ਸ਼ਬਦੋ, ਜਿਨੀਂ |
| ਕਹੈ ਨਾਨਕੁ, ਅਨੰਦੁ ਹੋਆ, ਸਤਿਗੁਰੂ ਮੈ ਪਾਇਆ ॥੧॥ | ਮੈਂ |
| ਏ ਮਨ ਮੇਰਿਆ, ਤੂ ਸਦਾ ਰਹੁ ਹਰਿ ਨਾਲੇ ॥ | |
| ਹਰਿ ਨਾਲਿ ਰਹੁ ਤੂ ਮੰਨ ਮੇਰੇ, ਦੂਖ ਸਭਿ ਵਿਸਾਰਣਾ ॥ | |
| ਅੰਗੀਕਾਰੁ ਓਹੁ ਕਰੇ ਤੇਰਾ, ਕਾਰਜ ਸਭਿ ਸਵਾਰਣਾ ॥ | ਓਹ |
| ਸਭਨਾ ਗਲਾ ਸਮਰਥੁ ਸੁਆਮੀ, ਸੋ ਕਿਉ ਮਨਹੁ ਵਿਸਾਰੇ ॥ | ਸਭਨਾਂ, ਗੱਲਾਂ, ਕਿਉਂ, ਮਨਹੁਂ, ਵਿਸਾਰੇਂ |
| ਕਹੈ ਨਾਨਕੁ, ਮੰਨ ਮੇਰੇ, ਸਦਾ ਰਹੁ ਹਰਿ ਨਾਲੇ ॥੨॥ | |
| ਸਾਚੇ ਸਾਹਿਬਾ, ਕਿਆ ਨਾਹੀ ਘਰਿ ਤੇਰੈ ॥ | ਨਾਹੀਂ |
| ਘਰਿ ਤ ਤੇਰੈ ਸਭੁ ਕਿਛੁ ਹੈ, ਜਿਸੁ ਦੇਹਿ ਸੁ ਪਾਵਏ ॥ | ਦੇਹਂ |
| ਸਦਾ ਸਿਫਤਿ ਸਲਾਹ ਤੇਰੀ, ਨਾਮੁ ਮਨਿ ਵਸਾਵਏ ॥ | |
| ਨਾਮੁ ਜਿਨ ਕੈ ਮਨਿ ਵਸਿਆ, ਵਾਜੇ ਸਬਦ ਘਨੇਰੇ ॥ | ਸ਼ਬਦ |
| ਕਹੈ ਨਾਨਕੁ, ਸਚੇ ਸਾਹਿਬ, ਕਿਆ ਨਾਹੀ ਘਰਿ ਤੇਰੈ ॥੩॥ | ਨਾਹੀਂ |
| ਸਾਚਾ ਨਾਮੁ, ਮੇਰਾ ਆਧਾਰੋ ॥ | |
| ਸਾਚੁ ਨਾਮੁ ਅਧਾਰੁ ਮੇਰਾ, ਜਿਨਿ ਭੁਖਾ ਸਭਿ ਗਵਾਈਆ ॥ | ਭੁਖਾਂ, ਗਵਾਈਆਂ |
| ਕਰਿ ਸਾਂਤਿ ਸੁਖ, ਮਨਿ ਆਇ ਵਸਿਆ, ਜਿਨਿ ਇਛਾ ਸਭਿ ਪੁਜਾਈਆ ॥ | ਸ਼ਾਂਤਿ, ਇੱਛਾਂ, ਪੁਜਾਈਆਂ |
| ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ, ਜਿਸ ਦੀਆ ਏਹਿ ਵਡਿਆਈਆ ॥ | ਵਿਟਹੁਂ, ਦੀਆਂ, ਵਡਿਆਈਆਂ |
| ਕਹੈ ਨਾਨਕੁ, ਸੁਣਹੁ ਸੰਤਹੁ, ਸਬਦਿ ਧਰਹੁ ਪਿਆਰੋ ॥ | ਸ਼ਬਦ |
| ਸਾਚਾ ਨਾਮੁ, ਮੇਰਾ ਆਧਾਰੋ ॥੪॥ | |
| ਵਾਜੇ ਪੰਚ ਸਬਦ, ਤਿਤੁ ਘਰਿ ਸਭਾਗੈ ॥ | ਸ਼ਬਦ |
| ਘਰਿ ਸਭਾਗੈ ਸਬਦ ਵਾਜੇ, ਕਲਾ ਜਿਤੁ ਘਰਿ ਧਾਰੀਆ ॥ | ਸ਼ਬਦ |
| ਪੰਚ ਦੂਤ ਤੁਧੁ ਵਸਿ ਕੀਤੇ, ਕਾਲੁ ਕੰਟਕੁ ਮਾਰਿਆ ॥ | |
| ਧੁਰਿ ਕਰਮਿ ਪਾਇਆ ਤੁਧੁ ਜਿਨ ਕਉ, ਸਿ ਨਾਮਿ ਹਰਿ ਕੈ ਲਾਗੇ ॥ | |
| ਕਹੈ ਨਾਨਕੁ, ਤਹ ਸੁਖੁ ਹੋਆ, ਤਿਤੁ ਘਰਿ ਅਨਹਦ ਵਾਜੇ ॥੫॥ | ਤਹਂ |
| ਸਾਚੀ ਲਿਵੈ ਬਿਨੁ, ਦੇਹ ਨਿਮਾਣੀ ॥ | |
| ਦੇਹ ਨਿਮਾਣੀ, ਲਿਵੈ ਬਾਝਹੁ, ਕਿਆ ਕਰੇ ਵੇਚਾਰੀਆ ॥ | ਬਾਝਹੁਂ |
| ਤੁਧੁ ਬਾਝੁ ਸਮਰਥ ਕੋਇ ਨਾਹੀ, ਕ੍ਰਿਪਾ ਕਰਿ ਬਨਵਾਰੀਆ ॥ | ਨਾਹੀਂ |
| ਏਸ ਨਉ ਹੋਰੁ ਥਾਉ ਨਾਹੀ, ਸਬਦਿ ਲਾਗਿ ਸਵਾਰੀਆ ॥ | ਨਉਂ, ਥਾਂਉਂ, ਨਾਹੀਂ, ਸ਼ਬਦ |
| ਕਹੈ ਨਾਨਕੁ, ਲਿਵੈ ਬਾਝਹੁ, ਕਿਆ ਕਰੇ ਵੇਚਾਰੀਆ ॥੬॥ | ਬਾਝਹੁਂ |
| ਆਨੰਦੁ, ਆਨੰਦੁ, ਸਭੁ ਕੋ ਕਹੈ, ਆਨੰਦੁ ਗੁਰੂ ਤੇ ਜਾਣਿਆ ॥ | |
| ਜਾਣਿਆ ਆਨੰਦੁ ਸਦਾ ਗੁਰ ਤੇ, ਕ੍ਰਿਪਾ ਕਰੇ ਪਿਆਰਿਆ ॥ | |
| ਕਰਿ ਕਿਰਪਾ ਕਿਲਵਿਖ ਕਟੇ, ਗਿਆਨ ਅੰਜਨੁ ਸਾਰਿਆ ॥ | |
| ਅੰਦਰਹੁ ਜਿਨ ਕਾ ਮੋਹੁ ਤੁਟਾ, ਤਿਨ ਕਾ ਸਬਦੁ ਸਚੈ ਸਵਾਰਿਆ ॥ | ਅੰਦਰਹੁਂ, ਮੋਹ, ਸ਼ਬਦ |
| ਕਹੈ ਨਾਨਕੁ, ਏਹੁ ਅਨੰਦੁ ਹੈ, ਆਨੰਦੁ ਗੁਰ ਤੇ ਜਾਣਿਆ ॥੭॥ | |
| ਬਾਬਾ, ਜਿਸੁ ਤੂ ਦੇਹਿ, ਸੋਈ ਜਨੁ ਪਾਵੈ ॥ | ਦੇਹਂ |
| ਪਾਵੈ ਤ ਸੋ ਜਨੁ, ਦੇਹਿ ਜਿਸ ਨੋ, ਹੋਰਿ ਕਿਆ ਕਰਹਿ ਵੇਚਾਰਿਆ ॥ | ਦੇਹਂ, ਕਰਹਿਂ |
| ਇਕਿ ਭਰਮਿ ਭੂਲੇ ਫਿਰਹਿ ਦਹਦਿਸਿ, ਇਕਿ ਨਾਮਿ ਲਾਗਿ ਸਵਾਰਿਆ ॥ | ਫਿਰਹਿਂ, ਦਹਦਿਸ਼ਿ |
| ਗੁਰ ਪਰਸਾਦੀ ਮਨੁ ਭਇਆ ਨਿਰਮਲੁ, ਜਿਨਾ ਭਾਣਾ ਭਾਵਏ | ਜਿਨਾਂ |
| ਕਹੈ ਨਾਨਕੁ, ਜਿਸੁ ਦੇਹਿ ਪਿਆਰੇ, ਸੋਈ ਜਨੁ ਪਾਵਏ ॥੮॥ | ਦੇਹਂ |
| ਆਵਹੁ ਸੰਤ ਪਿਆਰਿਹੋ, ਅਕਥ ਕੀ ਕਰਹ ਕਹਾਣੀ ॥ | ਕਰਹਂ |
| ਕਰਹ ਕਹਾਣੀ ਅਕਥ ਕੇਰੀ, ਕਿਤੁ ਦੁਆਰੈ ਪਾਈਐ ॥ | ਕਰਹਂ |
| ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ, ਹੁਕਮਿ ਮੰਨਿਐ ਪਾਈਐ ॥ | ਸਉਂਪਿ, ਮੰਨਿਐਂ |
| ਹੁਕਮੁ ਮੰਨਿਹੁ ਗੁਰੂ ਕੇਰਾ, ਗਾਵਹੁ ਸਚੀ ਬਾਣੀ ॥ | ਮੰਨਿਓ |
| ਕਹੈ ਨਾਨਕੁ, ਸੁਣਹੁ ਸੰਤਹੁ, ਕਥਿਹੁ ਅਕਥ ਕਹਾਣੀ ॥੯॥ | |
| ਏ ਮਨ ਚੰਚਲਾ, ਚਤੁਰਾਈ ਕਿਨੈ ਨ ਪਾਇਆ ॥ | |
| ਚਤੁਰਾਈ ਨ ਪਾਇਆ ਕਿਨੈ, ਤੂ ਸੁਣਿ ਮੰਨ ਮੇਰਿਆ ॥ | |
| ਏਹ ਮਾਇਆ ਮੋਹਣੀ, ਜਿਨਿ ਏਤੁ ਭਰਮਿ ਭੁਲਾਇਆ ॥ | |
| ਮਾਇਆ ਤ ਮੋਹਣੀ ਤਿਨੈ ਕੀਤੀ, ਜਿਨਿ ਠਗਉਲੀ ਪਾਈਆ ॥ | |
| ਕੁਰਬਾਣੁ ਕੀਤਾ ਤਿਸੈ ਵਿਟਹੁ, ਜਿਨਿ ਮੋਹੁ ਮੀਠਾ ਲਾਇਆ ॥ | ਵਿਟਹੁਂ, ਮੋਹ |
| ਕਹੈ ਨਾਨਕੁ, ਮਨ ਚੰਚਲ, ਚਤੁਰਾਈ ਕਿਨੈ ਨ ਪਾਇਆ ॥੧੦॥ | |
| ਏ ਮਨ ਪਿਆਰਿਆ, ਤੂ ਸਦਾ ਸਚੁ ਸਮਾਲੇ ॥ | |
| ਏਹੁ ਕੁਟੰਬੁ ਤੂ ਜਿ ਦੇਖਦਾ, ਚਲੈ ਨਾਹੀ ਤੇਰੈ ਨਾਲੇ ॥ | ਨਾਹੀਂ |
| ਸਾਥਿ ਤੇਰੈ ਚਲੈ ਨਾਹੀ, ਤਿਸੁ ਨਾਲਿ ਕਿਉ ਚਿਤੁ ਲਾਈਐ ॥ | ਨਾਹੀਂ, ਕਿਉਂ |
| ਐਸਾ ਕੰਮੁ ਮੂਲੇ ਨ ਕੀਚੈ, ਜਿਤੁ ਅੰਤਿ ਪਛੋਤਾਈਐ ॥ | |
| ਸਤਿਗੁਰੂ ਕਾ ਉਪਦੇਸੁ ਸੁਣਿ ਤੂ, ਹੋਵੈ ਤੇਰੈ ਨਾਲੇ ॥ | ਉਪਦੇਸ਼ |
| ਕਹੈ ਨਾਨਕੁ, ਮਨ ਪਿਆਰੇ, ਤੂ ਸਦਾ ਸਚੁ ਸਮਾਲੇ ॥੧੧॥ | |
| ਅਗਮ ਅਗੋਚਰਾ, ਤੇਰਾ ਅੰਤੁ ਨ ਪਾਇਆ ॥ | |
| ਅੰਤੋ ਨ ਪਾਇਆ ਕਿਨੈ ਤੇਰਾ, ਆਪਣਾ ਆਪੁ ਤੂ ਜਾਣਹੇ ॥ | ਜਾਣਹੇਂ |
| ਜੀਅ ਜੰਤ ਸਭਿ ਖੇਲੁ ਤੇਰਾ, ਕਿਆ ਕੋ ਆਖਿ ਵਖਾਣਏ ॥ | |
| ਆਖਹਿ ਤ ਵੇਖਹਿ ਸਭੁ ਤੂਹੈ, ਜਿਨਿ ਜਗਤੁ ਉਪਾਇਆ ॥ | ਆਖਹਿਂ, ਤਂ, ਵੇਖਹਿਂ, ਤੂਹੈਂ |
| ਕਹੈ ਨਾਨਕੁ, ਤੂ ਸਦਾ ਅਗੰਮੁ ਹੈ, ਤੇਰਾ ਅੰਤੁ ਨ ਪਾਇਆ ॥੧੨॥ | ਹੈਂ |
| ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ, ਸੁ ਅੰਮ੍ਰਿਤੁ ਗੁਰ ਤੇ ਪਾਇਆ ॥ | |
| ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ, ਸਚਾ ਮਨਿ ਵਸਾਇਆ ॥ | |
| ਜੀਅ ਜੰਤ ਸਭਿ, ਤੁਧੁ ਉਪਾਏ, ਇਕਿ ਵੇਖਿ ਪਰਸਣਿ ਆਇਆ ॥ | |
| ਲਬੁ ਲੋਭੁ ਅਹੰਕਾਰੁ ਚੂਕਾ, ਸਤਿਗੁਰੂ ਭਲਾ ਭਾਇਆ ॥ | |
| ਕਹੈ ਨਾਨਕੁ, ਜਿਸ ਨੋ ਆਪਿ ਤੁਠਾ, ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥ | ਤੁੱਠਾ |
| ਭਗਤਾ ਕੀ ਚਾਲ ਨਿਰਾਲੀ ॥ | ਭਗਤਾਂ |
| ਚਾਲਾ ਨਿਰਾਲੀ ਭਗਤਾਹ ਕੇਰੀ, ਬਿਖਮ ਮਾਰਗਿ ਚਲਣਾ ॥ | ਭਗਤਾਂਹ |
| ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ, ਬਹੁਤੁ ਨਾਹੀ ਬੋਲਣਾ ॥ | ਤ੍ਰਿਸ਼ਨਾ, ਨਾਹੀਂ |
| ਖੰਨਿਅਹੁ ਤਿਖੀ ਵਾਲਹੁ ਨਿਕੀ, ਏਤੁ ਮਾਰਗਿ ਜਾਣਾ ॥ | ਖੰਨਿਉਂ, ਵਾਲਹੁਂ |
| ਗੁਰ ਪਰਸਾਦੀ ਜਿਨੀ ਆਪੁ ਤਜਿਆ, ਹਰਿ ਵਾਸਨਾ ਸਮਾਣੀ ॥ | ਜਿਨੀਂ, ਵਾਸ਼ਨਾ |
| ਕਹੈ ਨਾਨਕੁ, ਚਾਲ ਭਗਤਾ, ਜੁਗਹੁ ਜੁਗੁ ਨਿਰਾਲੀ ॥੧੪॥ | ਭਗਤਾਂ, ਜੁਗਹੁਂ |
| ਜਿਉ ਤੂ ਚਲਾਇਹਿ, ਤਿਵ ਚਲਹ ਸੁਆਮੀ, ਹੋਰੁ ਕਿਆ ਜਾਣਾ ਗੁਣ ਤੇਰੇ ॥ | ਜਿਉਂ, ਚਲਾਇਹਿਂ, ਚਲਹਂ |
| ਜਿਵ ਤੂ ਚਲਾਇਹਿ, ਤਿਵੈ ਚਲਹ, ਜਿਨਾ ਮਾਰਗਿ ਪਾਵਹੇ ॥ | ਚਲਾਇਹਿਂ, ਚਲਹਂ, ਜਿਨਾਂ, ਪਾਵਹੇਂ |
| ਕਰਿ ਕਿਰਪਾ ਜਿਨ ਨਾਮਿ ਲਾਇਹਿ, ਸਿ ਹਰਿ ਹਰਿ ਸਦਾ ਧਿਆਵਹੇ ॥ | ਲਾਇਹਿਂ, ਧਿਆਵਹੇਂ |
| ਜਿਸ ਨੋ ਕਥਾ ਸੁਣਾਇਹਿ ਆਪਣੀ, ਸਿ ਗੁਰਦੁਆਰੈ ਸੁਖੁ ਪਾਵਹੇ ॥ | ਸੁਣਾਇਹਿਂ, ਪਾਵਹੇਂ |
| ਕਹੈ ਨਾਨਕੁ, ਸਚੇ ਸਾਹਿਬ, ਜਿਉ ਭਾਵੈ, ਤਿਵੈ ਚਲਾਵਹੇ ॥੧੫॥ | ਤਿਵੈਂ, ਚਲਾਵਹੇਂ |
| ਏਹੁ ਸੋਹਿਲਾ ਸਬਦੁ ਸੁਹਾਵਾ ॥ | ਸ਼ਬਦੁ |
| ਸਬਦੋ ਸੁਹਾਵਾ ਸਦਾ ਸੋਹਿਲਾ, ਸਤਿਗੁਰੂ ਸੁਣਾਇਆ ॥ | ਸ਼ਬਦੋ |
| ਏਹੁ ਤਿਨ ਕੈ ਮੰਨਿ ਵਸਿਆ, ਜਿਨ ਧੁਰਹੁ ਲਿਖਿਆ ਆਇਆ ॥ | ਧੁਰਹੁਂ |
| ਇਕਿ ਫਿਰਹਿ ਘਨੇਰੇ ਕਰਹਿ ਗਲਾ, ਗਲੀ ਕਿਨੈ ਨ ਪਾਇਆ ॥ | ਫਿਰਹਿਂ, ਕਰਹਿਂ, ਗੱਲਾਂ, ਗੱਲੀਂ |
| ਕਹੈ ਨਾਨਕੁ, ਸਬਦੁ ਸੋਹਿਲਾ, ਸਤਿਗੁਰੂ ਸੁਣਾਇਆ ॥੧੬॥ | ਸ਼ਬਦੁ |
| ਪਵਿਤੁ ਹੋਏ ਸੇ ਜਨਾ, ਜਿਨੀ ਹਰਿ ਧਿਆਇਆ ॥ | ਜਨਾਂ, ਜਿਨੀਂ |
| ਹਰਿ ਧਿਆਇਆ ਪਵਿਤੁ ਹੋਏ, ਗੁਰਮੁਖਿ ਜਿਨੀ ਧਿਆਇਆ ॥ | |
| ਪਵਿਤੁ ਮਾਤਾ ਪਿਤਾ, ਕੁਟੰਬ ਸਹਿਤ ਸਿਉ, ਪਵਿਤੁ ਸੰਗਤਿ ਸਬਾਈਆ ॥ | ਸ-ਹਿਤ, ਸਿਉਂ |
| ਕਹਦੇ ਪਵਿਤੁ, ਸੁਣਦੇ ਪਵਿਤੁ, ਸੇ ਪਵਿਤੁ, ਜਿਨੀ ਮੰਨਿ ਵਸਾਇਆ ॥ | ਕਹਂਦੇ |
| ਕਹੈ ਨਾਨਕੁ, ਸੇ ਪਵਿਤੁ, ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ | ਜਿਨੀਂ |
| ਕਰਮੀ ਸਹਜੁ ਨ ਊਪਜੈ, ਵਿਣੁ ਸਹਜੈ ਸਹਸਾ ਨ ਜਾਇ ॥ | ਕਰਮੀਂ |
| ਨਹ ਜਾਇ ਸਹਸਾ ਕਿਤੈ ਸੰਜਮਿ, ਰਹੇ ਕਰਮ ਕਮਾਏ ॥ | |
| ਸਹਸੈ ਜੀਉ ਮਲੀਣੁ ਹੈ, ਕਿਤੁ ਸੰਜਮਿ ਧੋਤਾ ਜਾਏ ॥ | |
| ਮੰਨੁ ਧੋਵਹੁ ਸਬਦਿ ਲਾਗਹੁ, ਹਰਿ ਸਿਉ ਰਹਹੁ ਚਿਤੁ ਲਾਇ ॥ | ਸ਼ਬਦਿ, ਸਿਉਂ |
| ਕਹੈ ਨਾਨਕੁ, ਗੁਰ ਪਰਸਾਦੀ ਸਹਜੁ ਉਪਜੈ, ਇਹੁ ਸਹਸਾ ਇਵ ਜਾਇ ॥੧੮॥ | |
| ਜੀਅਹੁ ਮੈਲੇ, ਬਾਹਰਹੁ ਨਿਰਮਲ ॥ | ਜੀਉਂ, ਬਾਹਰਹੁਂ |
| ਬਾਹਰਹੁ ਨਿਰਮਲ, ਜੀਅਹੁ ਤ ਮੈਲੇ, ਤਿਨੀ ਜਨਮੁ ਜੂਐ ਹਾਰਿਆ ॥ | ਜੀਉਂ, ਬਾਹਰਹੁਂ, ਤਿਨੀਂ |
| ਏਹ ਤਿਸਨਾ ਵਡਾ ਰੋਗੁ ਲਗਾ, ਮਰਣੁ ਮਨਹੁ ਵਿਸਾਰਿਆ ॥ | ਤਿਸ਼ਨਾ, ਮਨਹੁਂ |
| ਵੇਦਾ ਮਹਿ, ਨਾਮੁ ਉਤਮੁ ਸੋ ਸੁਣਹਿ ਨਾਹੀ, ਫਿਰਹਿ ਜਿਉ ਬੇਤਾਲਿਆ ॥ | ਵੇਦਾਂ, ਸੁਣਹਿਂ, ਨਾਹੀਂ, ਫਿਰਹਿਂ, ਜਿਉਂ |
| ਕਹੈ ਨਾਨਕੁ, ਜਿਨ ਸਚੁ ਤਜਿਆ, ਕੂੜੇ ਲਾਗੇ, ਤਿਨੀ ਜਨਮੁ ਜੂਐ ਹਾਰਿਆ ॥੧੯॥ | ਤਿਨੀਂ |
| ਜੀਅਹੁ ਨਿਰਮਲ, ਬਾਹਰਹੁ ਨਿਰਮਲ ॥ | ਜੀਉਂ, ਬਾਹਰਹੁਂ |
| ਬਾਹਰਹੁ ਤ ਨਿਰਮਲ, ਜੀਅਹੁ ਨਿਰਮਲ, ਸਤਿਗੁਰ ਤੇ ਕਰਣੀ ਕਮਾਣੀ ॥ | ਜੀਉਂ, ਬਾਹਰਹੁਂ |
| ਕੂੜ ਕੀ ਸੋਇ ਪਹੁਚੈ ਨਾਹੀ, ਮਨਸਾ ਸਚਿ ਸਮਾਣੀ ॥ | ਪਹੁੰਚੈ, ਨਾਹੀਂ, ਮਨਸ਼ਾ |
| ਜਨਮੁ ਰਤਨੁ ਜਿਨੀ ਖਟਿਆ, ਭਲੇ ਸੇ ਵਣਜਾਰੇ ॥ | ਜਿਨੀਂ |
| ਕਹੈ ਨਾਨਕੁ, ਜਿਨ ਮੰਨੁ ਨਿਰਮਲੁ, ਸਦਾ ਰਹਹਿ ਗੁਰ ਨਾਲੇ ॥੨੦॥ | ਰਹਹਿਂ |
| ਜੇ ਕੋ ਸਿਖੁ, ਗੁਰੂ ਸੇਤੀ ਸਨਮੁਖੁ ਹੋਵੈ ॥ | |
| ਹੋਵੈ ਤ ਸਨਮੁਖੁ ਸਿਖੁ ਕੋਈ, ਜੀਅਹੁ ਰਹੈ ਗੁਰ ਨਾਲੇ ॥ | ਜੀਉਂ |
| ਗੁਰ ਕੇ ਚਰਨ ਹਿਰਦੈ ਧਿਆਏ, ਅੰਤਰ ਆਤਮੈ ਸਮਾਲੇ ॥ | |
| ਆਪੁ ਛਡਿ, ਸਦਾ ਰਹੈ ਪਰਣੈ, ਗੁਰ ਬਿਨੁ ਅਵਰੁ ਨ ਜਾਣੈ ਕੋਏ ॥ | |
| ਕਹੈ ਨਾਨਕੁ, ਸੁਣਹੁ ਸੰਤਹੁ, ਸੋ ਸਿਖੁ ਸਨਮੁਖੁ ਹੋਏ ॥੨੧॥ | ਸੰਤ੍ਹੋ |
| ਜੇ ਕੋ ਗੁਰ ਤੇ ਵੇਮੁਖੁ ਹੋਵੈ, ਬਿਨੁ ਸਤਿਗੁਰ ਮੁਕਤਿ ਨ ਪਾਵੈ ॥ | |
| ਪਾਵੈ ਮੁਕਤਿ ਨ ਹੋਰ ਥੈ ਕੋਈ, ਪੁਛਹੁ ਬਿਬੇਕੀਆ ਜਾਏ ॥ | ਥੈਂ, ਬਿਬੇਕੀਆਂ |
| ਅਨੇਕ ਜੂਨੀ ਭਰਮਿ ਆਵੈ, ਵਿਣੁ ਸਤਿਗੁਰ ਮੁਕਤਿ ਨ ਪਾਏ ॥ | |
| ਫਿਰਿ ਮੁਕਤਿ ਪਾਏ ਲਾਗਿ ਚਰਣੀ, ਸਤਿਗੁਰੂ ਸਬਦੁ ਸੁਣਾਏ ॥ | ਸ਼ਬਦੁ |
| ਕਹੈ ਨਾਨਕੁ, ਵੀਚਾਰਿ ਦੇਖਹੁ, ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥ | |
| ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ, ਗਾਵਹੁ ਸਚੀ ਬਾਣੀ ॥ | |
| ਬਾਣੀ ਤ ਗਾਵਹੁ ਗੁਰੂ ਕੇਰੀ, ਬਾਣੀਆ ਸਿਰਿ ਬਾਣੀ ॥ | ਬਾਣੀਆਂ |
| ਜਿਨ ਕਉ ਨਦਰਿ ਕਰਮੁ ਹੋਵੈ, ਹਿਰਦੈ ਤਿਨਾ ਸਮਾਣੀ ॥ | ਤਿਨਾਂ |
| ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ, ਜਪਿਹੁ ਸਾਰਿਗਪਾਣੀ ॥ | ਸਾਰਿੰਗਪਾਣੀ |
| ਕਹੈ ਨਾਨਕੁ, ਸਦਾ ਗਾਵਹੁ, ਏਹ ਸਚੀ ਬਾਣੀ ॥੨੩॥ | |
| ਸਤਿਗੁਰੂ ਬਿਨਾ, ਹੋਰ ਕਚੀ ਹੈ ਬਾਣੀ ॥ | |
| ਬਾਣੀ ਤ ਕਚੀ ਸਤਿਗੁਰੂ ਬਾਝਹੁ, ਹੋਰ ਕਚੀ ਬਾਣੀ ॥ | ਬਾਝਹੁਂ |
| ਕਹਦੇ ਕਚੇ ਸੁਣਦੇ ਕਚੇ, ਕਚੀ ਆਖਿ ਵਖਾਣੀ ॥ | ਕਹਂਦੇ |
| ਹਰਿ ਹਰਿ ਨਿਤ ਕਰਹਿ ਰਸਨਾ, ਕਹਿਆ ਕਛੂ ਨ ਜਾਣੀ ॥ | ਕਰਹਿਂ |
| ਚਿਤੁ ਜਿਨ ਕਾ ਹਿਰਿ ਲਇਆ ਮਾਇਆ, ਬੋਲਨਿ ਪਏ ਰਵਾਣੀ ॥ | |
| ਕਹੈ ਨਾਨਕੁ, ਸਤਿਗੁਰੂ ਬਾਝਹੁ, ਹੋਰ ਕਚੀ ਬਾਣੀ ॥੨੪॥ | ਬਾਝਹੁਂ |
| ਗੁਰ ਕਾ ਸਬਦੁ ਰਤੰਨੁ ਹੈ, ਹੀਰੇ ਜਿਤੁ ਜੜਾਉ ॥ | ਸ਼ਬਦੁ |
| ਸਬਦੁ ਰਤਨੁ, ਜਿਤੁ ਮੰਨੁ ਲਾਗਾ, ਏਹੁ ਹੋਆ ਸਮਾਉ ॥ | ਸ਼ਬਦੁ |
| ਸਬਦ ਸੇਤੀ ਮਨੁ ਮਿਲਿਆ, ਸਚੈ ਲਾਇਆ ਭਾਉ ॥ | ਸ਼ਬਦ |
| ਆਪੇ ਹੀਰਾ, ਰਤਨੁ ਆਪੇ, ਜਿਸ ਨੋ ਦੇਇ ਬੁਝਾਇ ॥ | |
| ਕਹੈ ਨਾਨਕੁ, ਸਬਦੁ ਰਤਨੁ ਹੈ, ਹੀਰਾ ਜਿਤੁ ਜੜਾਉ ॥੨੫॥ | ਸ਼ਬਦੁ |
| ਸਿਵ ਸਕਤਿ ਆਪਿ ਉਪਾਇ ਕੈ, ਕਰਤਾ ਆਪੇ ਹੁਕਮੁ ਵਰਤਾਏ ॥ | ਸ਼ਿਵ, ਸ਼ਕਤਿ |
| ਹੁਕਮੁ ਵਰਤਾਏ ਆਪਿ ਵੇਖੈ, ਗੁਰਮੁਖਿ ਕਿਸੈ ਬੁਝਾਏ ॥ | |
| ਤੋੜੇ ਬੰਧਨ ਹੋਵੈ ਮੁਕਤੁ, ਸਬਦੁ ਮੰਨਿ ਵਸਾਏ ॥ | ਸ਼ਬਦੁ |
| ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ, ਏਕਸ ਸਿਉ ਲਿਵ ਲਾਏ ॥ | |
| ਕਹੈ ਨਾਨਕੁ, ਆਪਿ ਕਰਤਾ, ਆਪੇ ਹੁਕਮੁ ਬੁਝਾਏ ॥੨੬॥ | |
| ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ, ਤਤੈ ਸਾਰ ਨ ਜਾਣੀ ॥ | ਸ਼ਾਸਤ੍ਰ |
| ਤਤੈ ਸਾਰ ਨ ਜਾਣੀ ਗੁਰੂ ਬਾਝਹੁ, ਤਤੈ ਸਾਰ ਨ ਜਾਣੀ ॥ | ਤੱਤੈ, ਬਾਝਹੁਂ |
| ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ, ਸੁਤਿਆ ਰੈਣਿ ਵਿਹਾਣੀ ॥ | ਤਿਹੀਂ, ਸੁਤਿਆਂ |
| ਗੁਰ ਕਿਰਪਾ ਤੇ ਸੇ ਜਨ ਜਾਗੇ, ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ | ਜਿਨਾਂ, ਬੋਲਹਿਂ |
| ਕਹੈ ਨਾਨਕੁ, ਸੋ ਤਤੁ ਪਾਏ, ਜਿਸ ਨੋ ਅਨਦਿਨੁ ਹਰਿ ਲਿਵ ਲਾਗੈ, ਜਾਗਤ ਰੈਣਿ ਵਿਹਾਣੀ ॥੨੭॥ | |
| ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ, ਸੋ ਕਿਉ ਮਨਹੁ ਵਿਸਾਰੀਐ ॥ | ਕਿਉਂ, ਮਨ੍ਹੋਂ |
| ਮਨਹੁ ਕਿਉ ਵਿਸਾਰੀਐ ਏਵਡੁ ਦਾਤਾ, ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ | ਮਨਹੁਂ, ਕਿਉਂ, ਪਹੁੰਚਾਵਏ |
| ਓਸ ਨੋ ਕਿਹੁ ਪੋਹਿ ਨ ਸਕੀ, ਜਿਸ ਨਉ ਆਪਣੀ ਲਿਵ ਲਾਵਏ ॥ | ਕਿਹ, ਪੋਹ |
| ਆਪਣੀ ਲਿਵ ਆਪੇ ਲਾਏ, ਗੁਰਮੁਖਿ ਸਦਾ ਸਮਾਲੀਐ ॥ | |
| ਕਹੈ ਨਾਨਕੁ, ਏਵਡੁ ਦਾਤਾ, ਸੋ ਕਿਉ ਮਨਹੁ ਵਿਸਾਰੀਐ ॥੨੮॥ | ਕਿਉਂ, ਮਨਹੁਂ |
| ਜੈਸੀ ਅਗਨਿ ਉਦਰ ਮਹਿ, ਤੈਸੀ ਬਾਹਰਿ ਮਾਇਆ ॥ | |
| ਮਾਇਆ ਅਗਨਿ ਸਭ ਇਕੋ ਜੇਹੀ, ਕਰਤੈ ਖੇਲੁ ਰਚਾਇਆ ॥ | |
| ਜਾ ਤਿਸੁ ਭਾਣਾ ਤਾ ਜੰਮਿਆ, ਪਰਵਾਰਿ ਭਲਾ ਭਾਇਆ ॥ | ਜਾਂ, ਤਾਂ |
| ਲਿਵ ਛੁੜਕੀ ਲਗੀ ਤ੍ਰਿਸਨਾ, ਮਾਇਆ ਅਮਰੁ ਵਰਤਾਇਆ ॥ | ਤ੍ਰਿਸ਼ਨਾ |
| ਏਹ ਮਾਇਆ ਜਿਤੁ ਹਰਿ ਵਿਸਰੈ, ਮੋਹੁ ਉਪਜੈ, ਭਾਉ ਦੂਜਾ ਲਾਇਆ ॥ | ਮੋਹ |
| ਕਹੈ ਨਾਨਕੁ, ਗੁਰ ਪਰਸਾਦੀ ਜਿਨਾ ਲਿਵ ਲਾਗੀ, ਤਿਨੀ ਵਿਚੇ ਮਾਇਆ ਪਾਇਆ ॥੨੯॥ | ਜਿਨਾਂ, ਤਿਨੀਂ |
| ਹਰਿ ਆਪਿ ਅਮੁਲਕੁ ਹੈ, ਮੁਲਿ ਨ ਪਾਇਆ ਜਾਇ ॥ | |
| ਮੁਲਿ ਨ ਪਾਇਆ ਜਾਇ ਕਿਸੈ ਵਿਟਹੁ, ਰਹੇ ਲੋਕ ਵਿਲਲਾਇ ॥ | ਵਿਟਹੁਂ |
| ਐਸਾ ਸਤਿਗੁਰੁ ਜੇ ਮਿਲੈ, ਤਿਸ ਨੋ ਸਿਰੁ ਸਉਪੀਐ, ਵਿਚਹੁ ਆਪੁ ਜਾਇ ॥ | ਸਉਂਪੀਐ, ਵਿਚਹੁਂ |
| ਜਿਸ ਦਾ ਜੀਉ, ਤਿਸੁ ਮਿਲਿ ਰਹੈ, ਹਰਿ ਵਸੈ ਮਨਿ ਆਇ ॥ | |
| ਹਰਿ ਆਪਿ ਅਮੁਲਕੁ ਹੈ, ਭਾਗ ਤਿਨਾ ਕੇ ਨਾਨਕਾ, ਜਿਨ ਹਰਿ ਪਲੈ ਪਾਇ ॥੩੦॥ | ਤਿਨਾਂ |
| ਹਰਿ ਰਾਸਿ ਮੇਰੀ, ਮਨੁ ਵਣਜਾਰਾ ॥ | |
| ਹਰਿ ਰਾਸਿ ਮੇਰੀ, ਮਨੁ ਵਣਜਾਰਾ, ਸਤਿਗੁਰ ਤੇ ਰਾਸਿ ਜਾਣੀ ॥ | |
| ਹਰਿ ਹਰਿ ਨਿਤ ਜਪਿਹੁ ਜੀਅਹੁ, ਲਾਹਾ ਖਟਿਹੁ ਦਿਹਾੜੀ ॥ | ਜੀਉਂ |
| ਏਹੁ ਧਨੁ ਤਿਨਾ ਮਿਲਿਆ, ਜਿਨ ਹਰਿ ਆਪੇ ਭਾਣਾ ॥ | ਤਿਨਾਂ |
| ਕਹੈ ਨਾਨਕੁ, ਹਰਿ ਰਾਸਿ ਮੇਰੀ, ਮਨੁ ਹੋਆ ਵਣਜਾਰਾ ॥੩੧॥ | |
| ਏ ਰਸਨਾ, ਤੂ ਅਨ ਰਸਿ ਰਾਚਿ ਰਹੀ, ਤੇਰੀ ਪਿਆਸ ਨ ਜਾਇ ॥ | |
| ਪਿਆਸ ਨ ਜਾਇ ਹੋਰਤੁ ਕਿਤੈ, ਜਿਚਰੁ ਹਰਿ ਰਸੁ ਪਲੈ ਨ ਪਾਇ ॥ | |
| ਹਰਿ ਰਸੁ ਪਾਇ ਪਲੈ, ਪੀਐ ਹਰਿ ਰਸੁ, ਬਹੁੜਿ ਨ ਤ੍ਰਿਸਨਾ ਲਾਗੈ ਆਇ ॥ | ਤ੍ਰਿਸ਼ਨਾ |
| ਏਹੁ ਹਰਿ ਰਸੁ ਕਰਮੀ ਪਾਈਐ, ਸਤਿਗੁਰੁ ਮਿਲੈ ਜਿਸੁ ਆਇ ॥ | ਕਰਮੀਂ |
| ਕਹੈ ਨਾਨਕੁ, ਹੋਰਿ ਅਨ ਰਸ ਸਭਿ ਵੀਸਰੇ, ਜਾ ਹਰਿ ਵਸੈ ਮਨਿ ਆਇ ॥੩੨॥ | ਜਾਂ |
| ਏ ਸਰੀਰਾ ਮੇਰਿਆ, ਹਰਿ ਤੁਮ ਮਹਿ ਜੋਤਿ ਰਖੀ, ਤਾ ਤੂ ਜਗ ਮਹਿ ਆਇਆ ॥ | ਤਾਂ |
| ਹਰਿ ਜੋਤਿ ਰਖੀ ਤੁਧੁ ਵਿਚਿ, ਤਾ ਤੂ ਜਗ ਮਹਿ ਆਇਆ ॥ | ਤਾਂ |
| ਹਰਿ ਆਪੇ ਮਾਤਾ, ਆਪੇ ਪਿਤਾ, ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥ | |
| ਗੁਰ ਪਰਸਾਦੀ ਬੁਝਿਆ, ਤਾ ਚਲਤੁ ਹੋਆ, ਚਲਤੁ ਨਦਰੀ ਆਇਆ ॥ | ਤਾਂ, ਚਲੱਤੁ |
| ਕਹੈ ਨਾਨਕੁ, ਸ੍ਰਿਸਟਿ ਕਾ ਮੂਲੁ ਰਚਿਆ, ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥ | ਸ੍ਰਿਸ਼ਟਿ, ਤਾਂ |
| ਮਨਿ ਚਾਉ ਭਇਆ, ਪ੍ਰਭ ਆਗਮੁ ਸੁਣਿਆ ॥ | |
| ਹਰਿ ਮੰਗਲੁ ਗਾਉ ਸਖੀ, ਗ੍ਰਿਹੁ ਮੰਦਰੁ ਬਣਿਆ ॥ | ਗ੍ਰਿਹ |
| ਹਰਿ ਗਾਉ ਮੰਗਲੁ ਨਿਤ ਸਖੀਏ, ਸੋਗੁ ਦੂਖੁ ਨ ਵਿਆਪਏ ॥ | |
| ਗੁਰ ਚਰਨ ਲਾਗੇ, ਦਿਨ ਸਭਾਗੇ, ਆਪਣਾ ਪਿਰੁ ਜਾਪਏ ॥ | |
| ਅਨਹਤ ਬਾਣੀ, ਗੁਰ ਸਬਦਿ ਜਾਣੀ, ਹਰਿ ਨਾਮੁ ਹਰਿ ਰਸੁ ਭੋਗੋ ॥ | ਸ਼ਬਦ |
| ਕਹੈ ਨਾਨਕੁ, ਪ੍ਰਭੁ ਆਪਿ ਮਿਲਿਆ, ਕਰਣ ਕਾਰਣ ਜੋਗੋ ॥੩੪॥ | |
| ਏ ਸਰੀਰਾ ਮੇਰਿਆ, ਇਸੁ ਜਗ ਮਹਿ ਆਇ ਕੈ, ਕਿਆ ਤੁਧੁ ਕਰਮ ਕਮਾਇਆ ॥ | |
| ਕਿ ਕਰਮ ਕਮਾਇਆ ਤੁਧੁ ਸਰੀਰਾ, ਜਾ ਤੂ ਜਗ ਮਹਿ ਆਇਆ ॥ | ਜਾਂ |
| ਜਿਨਿ ਹਰਿ ਤੇਰਾ ਰਚਨੁ ਰਚਿਆ, ਸੋ ਹਰਿ ਮਨਿ ਨ ਵਸਾਇਆ ॥ | |
| ਗੁਰ ਪਰਸਾਦੀ ਹਰਿ ਮੰਨਿ ਵਸਿਆ, ਪੂਰਬਿ ਲਿਖਿਆ ਪਾਇਆ ॥ | |
| ਕਹੈ ਨਾਨਕੁ, ਏਹੁ ਸਰੀਰੁ ਪਰਵਾਣੁ ਹੋਆ, ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥ | ਸਿਉਂ |
| ਏ ਨੇਤ੍ਰਹੁ ਮੇਰਿਹੋ, ਹਰਿ ਤੁਮ ਮਹਿ ਜੋਤਿ ਧਰੀ, ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥ | |
| ਹਰਿ ਬਿਨੁ ਅਵਰੁ ਨ ਦੇਖਹੁ ਕੋਈ, ਨਦਰੀ ਹਰਿ ਨਿਹਾਲਿਆ ॥ | |
| ਏਹੁ ਵਿਸੁ ਸੰਸਾਰੁ ਤੁਮ ਦੇਖਦੇ, ਏਹੁ ਹਰਿ ਕਾ ਰੂਪੁ ਹੈ, ਹਰਿ ਰੂਪੁ ਨਦਰੀ ਆਇਆ ॥ | |
| ਗੁਰ ਪਰਸਾਦੀ ਬੁਝਿਆ, ਜਾ ਵੇਖਾ ਹਰਿ ਇਕੁ ਹੈ, ਹਰਿ ਬਿਨੁ ਅਵਰੁ ਨ ਕੋਈ ॥ | ਜਾਂ, ਵੇਖਾਂ |
| ਕਹੈ ਨਾਨਕੁ, ਏਹਿ ਨੇਤ੍ਰ ਅੰਧ ਸੇ, ਸਤਿਗੁਰਿ ਮਿਲਿਐ, ਦਿਬ ਦ੍ਰਿਸਟਿ ਹੋਈ ॥੩੬॥ | ਦ੍ਰਿਸ਼ਟਿ |
| ਏ ਸ੍ਰਵਣਹੁ ਮੇਰਿਹੋ, ਸਾਚੈ ਸੁਨਣੈ ਨੋ ਪਠਾਏ ॥ | ਨੋਂ |
| ਸਾਚੈ ਸੁਨਣੈ ਨੋ ਪਠਾਏ, ਸਰੀਰਿ ਲਾਏ ਸੁਣਹੁ ਸਤਿ ਬਾਣੀ ॥ | |
| ਜਿਤੁ ਸੁਣੀ ਮਨੁ ਤਨੁ ਹਰਿਆ ਹੋਆ, ਰਸਨਾ ਰਸਿ ਸਮਾਣੀ ॥ | |
| ਸਚੁ ਅਲਖ ਵਿਡਾਣੀ, ਤਾ ਕੀ ਗਤਿ ਕਹੀ ਨ ਜਾਏ ॥ | |
| ਕਹੈ ਨਾਨਕੁ, ਅੰਮ੍ਰਿਤ ਨਾਮੁ ਸੁਣਹੁ, ਪਵਿਤ੍ਰ ਹੋਵਹੁ, ਸਾਚੈ ਸੁਨਣੈ ਨੋ ਪਠਾਏ ॥੩੭॥ | |
| ਹਰਿ, ਜੀਉ ਗੁਫਾ ਅੰਦਰਿ ਰਖਿ ਕੈ, ਵਾਜਾ ਪਵਣੁ ਵਜਾਇਆ ॥ | |
| ਵਜਾਇਆ ਵਾਜਾ ਪਉਣ, ਨਉ ਦੁਆਰੇ ਪਰਗਟੁ ਕੀਏ, ਦਸਵਾ ਗੁਪਤੁ ਰਖਾਇਆ ॥ | ਨਉਂ, ਦਸਵਾਂ |
| ਗੁਰਦੁਆਰੈ ਲਾਇ ਭਾਵਨੀ, ਇਕਨਾ ਦਸਵਾ ਦੁਆਰੁ ਦਿਖਾਇਆ ॥ | ਇਕਨਾਂ, ਦਸਵਾਂ |
| ਤਹ ਅਨੇਕ ਰੂਪ ਨਾਉ ਨਵ ਨਿਧਿ, ਤਿਸ ਦਾ ਅੰਤੁ ਨ ਜਾਈ ਪਾਇਆ ॥ | ਤਹਂ, ਨਾਉਂ |
| ਕਹੈ ਨਾਨਕੁ, ਹਰਿ ਪਿਆਰੈ, ਜੀਉ ਗੁਫਾ ਅੰਦਰਿ ਰਖਿ ਕੈ, ਵਾਜਾ ਪਵਣੁ ਵਜਾਇਆ ॥੩੮॥ | |
| ਏਹੁ ਸਾਚਾ ਸੋਹਿਲਾ, ਸਾਚੈ ਘਰਿ ਗਾਵਹੁ ॥ | |
| ਗਾਵਹੁ ਤ ਸੋਹਿਲਾ ਘਰਿ ਸਾਚੈ, ਜਿਥੈ ਸਦਾ ਸਚੁ ਧਿਆਵਹੇ ॥ | ਧਿਆਵਹੇਂ |
| ਸਚੋ ਧਿਆਵਹਿ, ਜਾ ਤੁਧੁ ਭਾਵਹਿ, ਗੁਰਮੁਖਿ ਜਿਨਾ ਬੁਝਾਵਹੇ ॥ | ਧਿਆਵਹਿਂ, ਭਾਵਹਿਂ, ਬੁਝਾਵਹੇਂ |
| ਇਹੁ ਸਚੁ ਸਭਨਾ ਕਾ ਖਸਮੁ ਹੈ, ਜਿਸੁ ਬਖਸੇ ਸੋ ਜਨੁ ਪਾਵਹੇ ॥ | ਸਭਨਾਂ, ਖ਼ਸਮ, ਬਖਸ਼ੇ |
| ਕਹੈ ਨਾਨਕੁ, ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥ | ਗਾਵਹੇਂ |
| ਅਨਦੁ ਸੁਣਹੁ ਵਡਭਾਗੀਹੋ, ਸਗਲ ਮਨੋਰਥ ਪੂਰੇ ॥ | ਅਨੰਦ |
| ਪਾਰਬ੍ਰਹਮੁ ਪ੍ਰਭੁ ਪਾਇਆ, ਉਤਰੇ ਸਗਲ ਵਿਸੂਰੇ ॥ | |
| ਦੂਖ ਰੋਗ ਸੰਤਾਪ ਉਤਰੇ, ਸੁਣੀ ਸਚੀ ਬਾਣੀ ॥ | |
| ਸੰਤ ਸਾਜਨ ਭਏ ਸਰਸੇ, ਪੂਰੇ ਗੁਰ ਤੇ ਜਾਣੀ ॥ | ਸ-ਰਸੇ |
| ਸੁਣਤੇ ਪੁਨੀਤ ਕਹਤੇ ਪਵਿਤੁ, ਸਤਿਗੁਰੁ ਰਹਿਆ ਭਰਪੂਰੇ ॥ | |
| ਬਿਨਵੰਤਿ ਨਾਨਕੁ, ਗੁਰ ਚਰਣ ਲਾਗੇ, ਵਾਜੇ ਅਨਹਦ ਤੂਰੇ ॥੪੦॥੧॥ |