Sri Anand Sahib Santhiya

  • Home
  • Sri Anand Sahib Santhiya

ਸੰਥਿਆ - ਸ੍ਰੀ ਅਨੰਦੁ ਸਾਹਿਬ

ਗੁਰਬਾਣੀ ਪਾਠਉਚਾਰਨ ਸੇਧ
ੴ ਸਤਿ ਗੁਰਪ੍ਰਸਾਦਿ॥ਇਕ ਓਅੰਕਾਰ
ਰਾਮਕਲੀ, ਮਹਲਾ ੩, ਅਨੰਦੁ
ਅਨੰਦੁ ਭਇਆ ਮੇਰੀ ਮਾਏ, ਸਤਿਗੁਰੂ ਮੈ ਪਾਇਆ ॥ਮੈਂ
ਸਤਿਗੁਰੁ ਤ ਪਾਇਆ ਸਹਜ ਸੇਤੀ, ਮਨਿ ਵਜੀਆ ਵਾਧਾਈਆ ॥ਵਜੀਆਂ, ਵਾਧਾਈਆਂ
ਰਾਗ ਰਤਨ ਪਰਵਾਰ ਪਰੀਆ, ਸਬਦ ਗਾਵਣ ਆਈਆ ॥ਪਰੀਆਂ, ਸ਼ਬਦ, ਆਈਆਂ
ਸਬਦੋ ਤ ਗਾਵਹੁ ਹਰੀ ਕੇਰਾ, ਮਨਿ ਜਿਨੀ ਵਸਾਇਆ ॥ਸ਼ਬਦੋ, ਜਿਨੀਂ
ਕਹੈ ਨਾਨਕੁ, ਅਨੰਦੁ ਹੋਆ, ਸਤਿਗੁਰੂ ਮੈ ਪਾਇਆ ॥੧॥ਮੈਂ
ਏ ਮਨ ਮੇਰਿਆ, ਤੂ ਸਦਾ ਰਹੁ ਹਰਿ ਨਾਲੇ ॥
ਹਰਿ ਨਾਲਿ ਰਹੁ ਤੂ ਮੰਨ ਮੇਰੇ, ਦੂਖ ਸਭਿ ਵਿਸਾਰਣਾ ॥
ਅੰਗੀਕਾਰੁ ਓਹੁ ਕਰੇ ਤੇਰਾ, ਕਾਰਜ ਸਭਿ ਸਵਾਰਣਾ ॥ਓਹ
ਸਭਨਾ ਗਲਾ ਸਮਰਥੁ ਸੁਆਮੀ, ਸੋ ਕਿਉ ਮਨਹੁ ਵਿਸਾਰੇ ॥ਸਭਨਾਂ, ਗੱਲਾਂ, ਕਿਉਂ, ਮਨਹੁਂ, ਵਿਸਾਰੇਂ
ਕਹੈ ਨਾਨਕੁ, ਮੰਨ ਮੇਰੇ, ਸਦਾ ਰਹੁ ਹਰਿ ਨਾਲੇ ॥੨॥
ਸਾਚੇ ਸਾਹਿਬਾ, ਕਿਆ ਨਾਹੀ ਘਰਿ ਤੇਰੈ ॥ਨਾਹੀਂ
ਘਰਿ ਤ ਤੇਰੈ ਸਭੁ ਕਿਛੁ ਹੈ, ਜਿਸੁ ਦੇਹਿ ਸੁ ਪਾਵਏ ॥ਦੇਹਂ
ਸਦਾ ਸਿਫਤਿ ਸਲਾਹ ਤੇਰੀ, ਨਾਮੁ ਮਨਿ ਵਸਾਵਏ ॥
ਨਾਮੁ ਜਿਨ ਕੈ ਮਨਿ ਵਸਿਆ, ਵਾਜੇ ਸਬਦ ਘਨੇਰੇ ॥ਸ਼ਬਦ
ਕਹੈ ਨਾਨਕੁ, ਸਚੇ ਸਾਹਿਬ, ਕਿਆ ਨਾਹੀ ਘਰਿ ਤੇਰੈ ॥੩॥ਨਾਹੀਂ
ਸਾਚਾ ਨਾਮੁ, ਮੇਰਾ ਆਧਾਰੋ ॥
ਸਾਚੁ ਨਾਮੁ ਅਧਾਰੁ ਮੇਰਾ, ਜਿਨਿ ਭੁਖਾ ਸਭਿ ਗਵਾਈਆ ॥ਭੁਖਾਂ, ਗਵਾਈਆਂ
ਕਰਿ ਸਾਂਤਿ ਸੁਖ, ਮਨਿ ਆਇ ਵਸਿਆ, ਜਿਨਿ ਇਛਾ ਸਭਿ ਪੁਜਾਈਆ ॥ਸ਼ਾਂਤਿ, ਇੱਛਾਂ, ਪੁਜਾਈਆਂ
ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ, ਜਿਸ ਦੀਆ ਏਹਿ ਵਡਿਆਈਆ ॥ਵਿਟਹੁਂ, ਦੀਆਂ, ਵਡਿਆਈਆਂ
ਕਹੈ ਨਾਨਕੁ, ਸੁਣਹੁ ਸੰਤਹੁ, ਸਬਦਿ ਧਰਹੁ ਪਿਆਰੋ ॥ਸ਼ਬਦ
ਸਾਚਾ ਨਾਮੁ, ਮੇਰਾ ਆਧਾਰੋ ॥੪॥
ਵਾਜੇ ਪੰਚ ਸਬਦ, ਤਿਤੁ ਘਰਿ ਸਭਾਗੈ ॥ਸ਼ਬਦ
ਘਰਿ ਸਭਾਗੈ ਸਬਦ ਵਾਜੇ, ਕਲਾ ਜਿਤੁ ਘਰਿ ਧਾਰੀਆ ॥ਸ਼ਬਦ
ਪੰਚ ਦੂਤ ਤੁਧੁ ਵਸਿ ਕੀਤੇ, ਕਾਲੁ ਕੰਟਕੁ ਮਾਰਿਆ ॥
ਧੁਰਿ ਕਰਮਿ ਪਾਇਆ ਤੁਧੁ ਜਿਨ ਕਉ, ਸਿ ਨਾਮਿ ਹਰਿ ਕੈ ਲਾਗੇ ॥
ਕਹੈ ਨਾਨਕੁ, ਤਹ ਸੁਖੁ ਹੋਆ, ਤਿਤੁ ਘਰਿ ਅਨਹਦ ਵਾਜੇ ॥੫॥ਤਹਂ
ਸਾਚੀ ਲਿਵੈ ਬਿਨੁ, ਦੇਹ ਨਿਮਾਣੀ ॥
ਦੇਹ ਨਿਮਾਣੀ, ਲਿਵੈ ਬਾਝਹੁ, ਕਿਆ ਕਰੇ ਵੇਚਾਰੀਆ ॥ਬਾਝਹੁਂ
ਤੁਧੁ ਬਾਝੁ ਸਮਰਥ ਕੋਇ ਨਾਹੀ, ਕ੍ਰਿਪਾ ਕਰਿ ਬਨਵਾਰੀਆ ॥ਨਾਹੀਂ
ਏਸ ਨਉ ਹੋਰੁ ਥਾਉ ਨਾਹੀ, ਸਬਦਿ ਲਾਗਿ ਸਵਾਰੀਆ ॥ਨਉਂ, ਥਾਂਉਂ, ਨਾਹੀਂ, ਸ਼ਬਦ
ਕਹੈ ਨਾਨਕੁ, ਲਿਵੈ ਬਾਝਹੁ, ਕਿਆ ਕਰੇ ਵੇਚਾਰੀਆ ॥੬॥ਬਾਝਹੁਂ
ਆਨੰਦੁ, ਆਨੰਦੁ, ਸਭੁ ਕੋ ਕਹੈ, ਆਨੰਦੁ ਗੁਰੂ ਤੇ ਜਾਣਿਆ ॥
ਜਾਣਿਆ ਆਨੰਦੁ ਸਦਾ ਗੁਰ ਤੇ, ਕ੍ਰਿਪਾ ਕਰੇ ਪਿਆਰਿਆ ॥
ਕਰਿ ਕਿਰਪਾ ਕਿਲਵਿਖ ਕਟੇ, ਗਿਆਨ ਅੰਜਨੁ ਸਾਰਿਆ ॥
ਅੰਦਰਹੁ ਜਿਨ ਕਾ ਮੋਹੁ ਤੁਟਾ, ਤਿਨ ਕਾ ਸਬਦੁ ਸਚੈ ਸਵਾਰਿਆ ॥ਅੰਦਰਹੁਂ, ਮੋਹ, ਸ਼ਬਦ
ਕਹੈ ਨਾਨਕੁ, ਏਹੁ ਅਨੰਦੁ ਹੈ, ਆਨੰਦੁ ਗੁਰ ਤੇ ਜਾਣਿਆ ॥੭॥
ਬਾਬਾ, ਜਿਸੁ ਤੂ ਦੇਹਿ, ਸੋਈ ਜਨੁ ਪਾਵੈ ॥ਦੇਹਂ
ਪਾਵੈ ਤ ਸੋ ਜਨੁ, ਦੇਹਿ ਜਿਸ ਨੋ, ਹੋਰਿ ਕਿਆ ਕਰਹਿ ਵੇਚਾਰਿਆ ॥ਦੇਹਂ, ਕਰਹਿਂ
ਇਕਿ ਭਰਮਿ ਭੂਲੇ ਫਿਰਹਿ ਦਹਦਿਸਿ, ਇਕਿ ਨਾਮਿ ਲਾਗਿ ਸਵਾਰਿਆ ॥ਫਿਰਹਿਂ, ਦਹਦਿਸ਼ਿ
ਗੁਰ ਪਰਸਾਦੀ ਮਨੁ ਭਇਆ ਨਿਰਮਲੁ, ਜਿਨਾ ਭਾਣਾ ਭਾਵਏਜਿਨਾਂ
ਕਹੈ ਨਾਨਕੁ, ਜਿਸੁ ਦੇਹਿ ਪਿਆਰੇ, ਸੋਈ ਜਨੁ ਪਾਵਏ ॥੮॥ਦੇਹਂ
ਆਵਹੁ ਸੰਤ ਪਿਆਰਿਹੋ, ਅਕਥ ਕੀ ਕਰਹ ਕਹਾਣੀ ॥ਕਰਹਂ
ਕਰਹ ਕਹਾਣੀ ਅਕਥ ਕੇਰੀ, ਕਿਤੁ ਦੁਆਰੈ ਪਾਈਐ ॥ਕਰਹਂ
ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ, ਹੁਕਮਿ ਮੰਨਿਐ ਪਾਈਐ ॥ਸਉਂਪਿ, ਮੰਨਿਐਂ
ਹੁਕਮੁ ਮੰਨਿਹੁ ਗੁਰੂ ਕੇਰਾ, ਗਾਵਹੁ ਸਚੀ ਬਾਣੀ ॥ਮੰਨਿਓ
ਕਹੈ ਨਾਨਕੁ, ਸੁਣਹੁ ਸੰਤਹੁ, ਕਥਿਹੁ ਅਕਥ ਕਹਾਣੀ ॥੯॥
ਏ ਮਨ ਚੰਚਲਾ, ਚਤੁਰਾਈ ਕਿਨੈ ਨ ਪਾਇਆ ॥
ਚਤੁਰਾਈ ਨ ਪਾਇਆ ਕਿਨੈ, ਤੂ ਸੁਣਿ ਮੰਨ ਮੇਰਿਆ ॥
ਏਹ ਮਾਇਆ ਮੋਹਣੀ, ਜਿਨਿ ਏਤੁ ਭਰਮਿ ਭੁਲਾਇਆ ॥
ਮਾਇਆ ਤ ਮੋਹਣੀ ਤਿਨੈ ਕੀਤੀ, ਜਿਨਿ ਠਗਉਲੀ ਪਾਈਆ ॥
ਕੁਰਬਾਣੁ ਕੀਤਾ ਤਿਸੈ ਵਿਟਹੁ, ਜਿਨਿ ਮੋਹੁ ਮੀਠਾ ਲਾਇਆ ॥ਵਿਟਹੁਂ, ਮੋਹ
ਕਹੈ ਨਾਨਕੁ, ਮਨ ਚੰਚਲ, ਚਤੁਰਾਈ ਕਿਨੈ ਨ ਪਾਇਆ ॥੧੦॥
ਏ ਮਨ ਪਿਆਰਿਆ, ਤੂ ਸਦਾ ਸਚੁ ਸਮਾਲੇ ॥
ਏਹੁ ਕੁਟੰਬੁ ਤੂ ਜਿ ਦੇਖਦਾ, ਚਲੈ ਨਾਹੀ ਤੇਰੈ ਨਾਲੇ ॥ਨਾਹੀਂ
ਸਾਥਿ ਤੇਰੈ ਚਲੈ ਨਾਹੀ, ਤਿਸੁ ਨਾਲਿ ਕਿਉ ਚਿਤੁ ਲਾਈਐ ॥ਨਾਹੀਂ, ਕਿਉਂ
ਐਸਾ ਕੰਮੁ ਮੂਲੇ ਨ ਕੀਚੈ, ਜਿਤੁ ਅੰਤਿ ਪਛੋਤਾਈਐ ॥
ਸਤਿਗੁਰੂ ਕਾ ਉਪਦੇਸੁ ਸੁਣਿ ਤੂ, ਹੋਵੈ ਤੇਰੈ ਨਾਲੇ ॥ਉਪਦੇਸ਼
ਕਹੈ ਨਾਨਕੁ, ਮਨ ਪਿਆਰੇ, ਤੂ ਸਦਾ ਸਚੁ ਸਮਾਲੇ ॥੧੧॥
ਅਗਮ ਅਗੋਚਰਾ, ਤੇਰਾ ਅੰਤੁ ਨ ਪਾਇਆ ॥
ਅੰਤੋ ਨ ਪਾਇਆ ਕਿਨੈ ਤੇਰਾ, ਆਪਣਾ ਆਪੁ ਤੂ ਜਾਣਹੇ ॥ਜਾਣਹੇਂ
ਜੀਅ ਜੰਤ ਸਭਿ ਖੇਲੁ ਤੇਰਾ, ਕਿਆ ਕੋ ਆਖਿ ਵਖਾਣਏ ॥
ਆਖਹਿ ਤ ਵੇਖਹਿ ਸਭੁ ਤੂਹੈ, ਜਿਨਿ ਜਗਤੁ ਉਪਾਇਆ ॥ਆਖਹਿਂ, ਤਂ, ਵੇਖਹਿਂ, ਤੂਹੈਂ
ਕਹੈ ਨਾਨਕੁ, ਤੂ ਸਦਾ ਅਗੰਮੁ ਹੈ, ਤੇਰਾ ਅੰਤੁ ਨ ਪਾਇਆ ॥੧੨॥ਹੈਂ
ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ, ਸੁ ਅੰਮ੍ਰਿਤੁ ਗੁਰ ਤੇ ਪਾਇਆ ॥
ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ, ਸਚਾ ਮਨਿ ਵਸਾਇਆ ॥
ਜੀਅ ਜੰਤ ਸਭਿ, ਤੁਧੁ ਉਪਾਏ, ਇਕਿ ਵੇਖਿ ਪਰਸਣਿ ਆਇਆ ॥
ਲਬੁ ਲੋਭੁ ਅਹੰਕਾਰੁ ਚੂਕਾ, ਸਤਿਗੁਰੂ ਭਲਾ ਭਾਇਆ ॥
ਕਹੈ ਨਾਨਕੁ, ਜਿਸ ਨੋ ਆਪਿ ਤੁਠਾ, ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥ਤੁੱਠਾ
ਭਗਤਾ ਕੀ ਚਾਲ ਨਿਰਾਲੀ ॥ਭਗਤਾਂ
ਚਾਲਾ ਨਿਰਾਲੀ ਭਗਤਾਹ ਕੇਰੀ, ਬਿਖਮ ਮਾਰਗਿ ਚਲਣਾ ॥ਭਗਤਾਂਹ
ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ, ਬਹੁਤੁ ਨਾਹੀ ਬੋਲਣਾ ॥ਤ੍ਰਿਸ਼ਨਾ, ਨਾਹੀਂ
ਖੰਨਿਅਹੁ ਤਿਖੀ ਵਾਲਹੁ ਨਿਕੀ, ਏਤੁ ਮਾਰਗਿ ਜਾਣਾ ॥ਖੰਨਿਉਂ, ਵਾਲਹੁਂ
ਗੁਰ ਪਰਸਾਦੀ ਜਿਨੀ ਆਪੁ ਤਜਿਆ, ਹਰਿ ਵਾਸਨਾ ਸਮਾਣੀ ॥ਜਿਨੀਂ, ਵਾਸ਼ਨਾ
ਕਹੈ ਨਾਨਕੁ, ਚਾਲ ਭਗਤਾ, ਜੁਗਹੁ ਜੁਗੁ ਨਿਰਾਲੀ ॥੧੪॥ਭਗਤਾਂ, ਜੁਗਹੁਂ
ਜਿਉ ਤੂ ਚਲਾਇਹਿ, ਤਿਵ ਚਲਹ ਸੁਆਮੀ, ਹੋਰੁ ਕਿਆ ਜਾਣਾ ਗੁਣ ਤੇਰੇ ॥ਜਿਉਂ, ਚਲਾਇਹਿਂ, ਚਲਹਂ
ਜਿਵ ਤੂ ਚਲਾਇਹਿ, ਤਿਵੈ ਚਲਹ, ਜਿਨਾ ਮਾਰਗਿ ਪਾਵਹੇ ॥ਚਲਾਇਹਿਂ, ਚਲਹਂ, ਜਿਨਾਂ, ਪਾਵਹੇਂ
ਕਰਿ ਕਿਰਪਾ ਜਿਨ ਨਾਮਿ ਲਾਇਹਿ, ਸਿ ਹਰਿ ਹਰਿ ਸਦਾ ਧਿਆਵਹੇ ॥ਲਾਇਹਿਂ, ਧਿਆਵਹੇਂ
ਜਿਸ ਨੋ ਕਥਾ ਸੁਣਾਇਹਿ ਆਪਣੀ, ਸਿ ਗੁਰਦੁਆਰੈ ਸੁਖੁ ਪਾਵਹੇ ॥ਸੁਣਾਇਹਿਂ, ਪਾਵਹੇਂ
ਕਹੈ ਨਾਨਕੁ, ਸਚੇ ਸਾਹਿਬ, ਜਿਉ ਭਾਵੈ, ਤਿਵੈ ਚਲਾਵਹੇ ॥੧੫॥ਤਿਵੈਂ, ਚਲਾਵਹੇਂ
ਏਹੁ ਸੋਹਿਲਾ ਸਬਦੁ ਸੁਹਾਵਾ ॥ਸ਼ਬਦੁ
ਸਬਦੋ ਸੁਹਾਵਾ ਸਦਾ ਸੋਹਿਲਾ, ਸਤਿਗੁਰੂ ਸੁਣਾਇਆ ॥ਸ਼ਬਦੋ
ਏਹੁ ਤਿਨ ਕੈ ਮੰਨਿ ਵਸਿਆ, ਜਿਨ ਧੁਰਹੁ ਲਿਖਿਆ ਆਇਆ ॥ਧੁਰਹੁਂ
ਇਕਿ ਫਿਰਹਿ ਘਨੇਰੇ ਕਰਹਿ ਗਲਾ, ਗਲੀ ਕਿਨੈ ਨ ਪਾਇਆ ॥ਫਿਰਹਿਂ, ਕਰਹਿਂ, ਗੱਲਾਂ, ਗੱਲੀਂ
ਕਹੈ ਨਾਨਕੁ, ਸਬਦੁ ਸੋਹਿਲਾ, ਸਤਿਗੁਰੂ ਸੁਣਾਇਆ ॥੧੬॥ਸ਼ਬਦੁ
ਪਵਿਤੁ ਹੋਏ ਸੇ ਜਨਾ, ਜਿਨੀ ਹਰਿ ਧਿਆਇਆ ॥ਜਨਾਂ, ਜਿਨੀਂ
ਹਰਿ ਧਿਆਇਆ ਪਵਿਤੁ ਹੋਏ, ਗੁਰਮੁਖਿ ਜਿਨੀ ਧਿਆਇਆ ॥
ਪਵਿਤੁ ਮਾਤਾ ਪਿਤਾ, ਕੁਟੰਬ ਸਹਿਤ ਸਿਉ, ਪਵਿਤੁ ਸੰਗਤਿ ਸਬਾਈਆ ॥ਸ-ਹਿਤ, ਸਿਉਂ
ਕਹਦੇ ਪਵਿਤੁ, ਸੁਣਦੇ ਪਵਿਤੁ, ਸੇ ਪਵਿਤੁ, ਜਿਨੀ ਮੰਨਿ ਵਸਾਇਆ ॥ਕਹਂਦੇ
ਕਹੈ ਨਾਨਕੁ, ਸੇ ਪਵਿਤੁ, ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ਜਿਨੀਂ
ਕਰਮੀ ਸਹਜੁ ਨ ਊਪਜੈ, ਵਿਣੁ ਸਹਜੈ ਸਹਸਾ ਨ ਜਾਇ ॥ਕਰਮੀਂ
ਨਹ ਜਾਇ ਸਹਸਾ ਕਿਤੈ ਸੰਜਮਿ, ਰਹੇ ਕਰਮ ਕਮਾਏ ॥
ਸਹਸੈ ਜੀਉ ਮਲੀਣੁ ਹੈ, ਕਿਤੁ ਸੰਜਮਿ ਧੋਤਾ ਜਾਏ ॥
ਮੰਨੁ ਧੋਵਹੁ ਸਬਦਿ ਲਾਗਹੁ, ਹਰਿ ਸਿਉ ਰਹਹੁ ਚਿਤੁ ਲਾਇ ॥ਸ਼ਬਦਿ, ਸਿਉਂ
ਕਹੈ ਨਾਨਕੁ, ਗੁਰ ਪਰਸਾਦੀ ਸਹਜੁ ਉਪਜੈ, ਇਹੁ ਸਹਸਾ ਇਵ ਜਾਇ ॥੧੮॥
ਜੀਅਹੁ ਮੈਲੇ, ਬਾਹਰਹੁ ਨਿਰਮਲ ॥ਜੀਉਂ, ਬਾਹਰਹੁਂ
ਬਾਹਰਹੁ ਨਿਰਮਲ, ਜੀਅਹੁ ਤ ਮੈਲੇ, ਤਿਨੀ ਜਨਮੁ ਜੂਐ ਹਾਰਿਆ ॥ਜੀਉਂ, ਬਾਹਰਹੁਂ, ਤਿਨੀਂ
ਏਹ ਤਿਸਨਾ ਵਡਾ ਰੋਗੁ ਲਗਾ, ਮਰਣੁ ਮਨਹੁ ਵਿਸਾਰਿਆ ॥ਤਿਸ਼ਨਾ, ਮਨਹੁਂ
ਵੇਦਾ ਮਹਿ, ਨਾਮੁ ਉਤਮੁ ਸੋ ਸੁਣਹਿ ਨਾਹੀ, ਫਿਰਹਿ ਜਿਉ ਬੇਤਾਲਿਆ ॥ਵੇਦਾਂ, ਸੁਣਹਿਂ, ਨਾਹੀਂ, ਫਿਰਹਿਂ, ਜਿਉਂ
ਕਹੈ ਨਾਨਕੁ, ਜਿਨ ਸਚੁ ਤਜਿਆ, ਕੂੜੇ ਲਾਗੇ, ਤਿਨੀ ਜਨਮੁ ਜੂਐ ਹਾਰਿਆ ॥੧੯॥ਤਿਨੀਂ
ਜੀਅਹੁ ਨਿਰਮਲ, ਬਾਹਰਹੁ ਨਿਰਮਲ ॥ਜੀਉਂ, ਬਾਹਰਹੁਂ
ਬਾਹਰਹੁ ਤ ਨਿਰਮਲ, ਜੀਅਹੁ ਨਿਰਮਲ, ਸਤਿਗੁਰ ਤੇ ਕਰਣੀ ਕਮਾਣੀ ॥ਜੀਉਂ, ਬਾਹਰਹੁਂ
ਕੂੜ ਕੀ ਸੋਇ ਪਹੁਚੈ ਨਾਹੀ, ਮਨਸਾ ਸਚਿ ਸਮਾਣੀ ॥ਪਹੁੰਚੈ, ਨਾਹੀਂ, ਮਨਸ਼ਾ
ਜਨਮੁ ਰਤਨੁ ਜਿਨੀ ਖਟਿਆ, ਭਲੇ ਸੇ ਵਣਜਾਰੇ ॥ਜਿਨੀਂ
ਕਹੈ ਨਾਨਕੁ, ਜਿਨ ਮੰਨੁ ਨਿਰਮਲੁ, ਸਦਾ ਰਹਹਿ ਗੁਰ ਨਾਲੇ ॥੨੦॥ਰਹਹਿਂ
ਜੇ ਕੋ ਸਿਖੁ, ਗੁਰੂ ਸੇਤੀ ਸਨਮੁਖੁ ਹੋਵੈ ॥
ਹੋਵੈ ਤ ਸਨਮੁਖੁ ਸਿਖੁ ਕੋਈ, ਜੀਅਹੁ ਰਹੈ ਗੁਰ ਨਾਲੇ ॥ਜੀਉਂ
ਗੁਰ ਕੇ ਚਰਨ ਹਿਰਦੈ ਧਿਆਏ, ਅੰਤਰ ਆਤਮੈ ਸਮਾਲੇ ॥
ਆਪੁ ਛਡਿ, ਸਦਾ ਰਹੈ ਪਰਣੈ, ਗੁਰ ਬਿਨੁ ਅਵਰੁ ਨ ਜਾਣੈ ਕੋਏ ॥
ਕਹੈ ਨਾਨਕੁ, ਸੁਣਹੁ ਸੰਤਹੁ, ਸੋ ਸਿਖੁ ਸਨਮੁਖੁ ਹੋਏ ॥੨੧॥ਸੰਤ੍ਹੋ
ਜੇ ਕੋ ਗੁਰ ਤੇ ਵੇਮੁਖੁ ਹੋਵੈ, ਬਿਨੁ ਸਤਿਗੁਰ ਮੁਕਤਿ ਨ ਪਾਵੈ ॥
ਪਾਵੈ ਮੁਕਤਿ ਨ ਹੋਰ ਥੈ ਕੋਈ, ਪੁਛਹੁ ਬਿਬੇਕੀਆ ਜਾਏ ॥ਥੈਂ, ਬਿਬੇਕੀਆਂ
ਅਨੇਕ ਜੂਨੀ ਭਰਮਿ ਆਵੈ, ਵਿਣੁ ਸਤਿਗੁਰ ਮੁਕਤਿ ਨ ਪਾਏ ॥
ਫਿਰਿ ਮੁਕਤਿ ਪਾਏ ਲਾਗਿ ਚਰਣੀ, ਸਤਿਗੁਰੂ ਸਬਦੁ ਸੁਣਾਏ ॥ਸ਼ਬਦੁ
ਕਹੈ ਨਾਨਕੁ, ਵੀਚਾਰਿ ਦੇਖਹੁ, ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥
ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ, ਗਾਵਹੁ ਸਚੀ ਬਾਣੀ ॥
ਬਾਣੀ ਤ ਗਾਵਹੁ ਗੁਰੂ ਕੇਰੀ, ਬਾਣੀਆ ਸਿਰਿ ਬਾਣੀ ॥ਬਾਣੀਆਂ
ਜਿਨ ਕਉ ਨਦਰਿ ਕਰਮੁ ਹੋਵੈ, ਹਿਰਦੈ ਤਿਨਾ ਸਮਾਣੀ ॥ਤਿਨਾਂ
ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ, ਜਪਿਹੁ ਸਾਰਿਗਪਾਣੀ ॥ਸਾਰਿੰਗਪਾਣੀ
ਕਹੈ ਨਾਨਕੁ, ਸਦਾ ਗਾਵਹੁ, ਏਹ ਸਚੀ ਬਾਣੀ ॥੨੩॥
ਸਤਿਗੁਰੂ ਬਿਨਾ, ਹੋਰ ਕਚੀ ਹੈ ਬਾਣੀ ॥
ਬਾਣੀ ਤ ਕਚੀ ਸਤਿਗੁਰੂ ਬਾਝਹੁ, ਹੋਰ ਕਚੀ ਬਾਣੀ ॥ਬਾਝਹੁਂ
ਕਹਦੇ ਕਚੇ ਸੁਣਦੇ ਕਚੇ, ਕਚੀ ਆਖਿ ਵਖਾਣੀ ॥ਕਹਂਦੇ
ਹਰਿ ਹਰਿ ਨਿਤ ਕਰਹਿ ਰਸਨਾ, ਕਹਿਆ ਕਛੂ ਨ ਜਾਣੀ ॥ਕਰਹਿਂ
ਚਿਤੁ ਜਿਨ ਕਾ ਹਿਰਿ ਲਇਆ ਮਾਇਆ, ਬੋਲਨਿ ਪਏ ਰਵਾਣੀ ॥
ਕਹੈ ਨਾਨਕੁ, ਸਤਿਗੁਰੂ ਬਾਝਹੁ, ਹੋਰ ਕਚੀ ਬਾਣੀ ॥੨੪॥ਬਾਝਹੁਂ
ਗੁਰ ਕਾ ਸਬਦੁ ਰਤੰਨੁ ਹੈ, ਹੀਰੇ ਜਿਤੁ ਜੜਾਉ ॥ਸ਼ਬਦੁ
ਸਬਦੁ ਰਤਨੁ, ਜਿਤੁ ਮੰਨੁ ਲਾਗਾ, ਏਹੁ ਹੋਆ ਸਮਾਉ ॥ਸ਼ਬਦੁ
ਸਬਦ ਸੇਤੀ ਮਨੁ ਮਿਲਿਆ, ਸਚੈ ਲਾਇਆ ਭਾਉ ॥ਸ਼ਬਦ
ਆਪੇ ਹੀਰਾ, ਰਤਨੁ ਆਪੇ, ਜਿਸ ਨੋ ਦੇਇ ਬੁਝਾਇ ॥
ਕਹੈ ਨਾਨਕੁ, ਸਬਦੁ ਰਤਨੁ ਹੈ, ਹੀਰਾ ਜਿਤੁ ਜੜਾਉ ॥੨੫॥ਸ਼ਬਦੁ
ਸਿਵ ਸਕਤਿ ਆਪਿ ਉਪਾਇ ਕੈ, ਕਰਤਾ ਆਪੇ ਹੁਕਮੁ ਵਰਤਾਏ ॥ਸ਼ਿਵ, ਸ਼ਕਤਿ
ਹੁਕਮੁ ਵਰਤਾਏ ਆਪਿ ਵੇਖੈ, ਗੁਰਮੁਖਿ ਕਿਸੈ ਬੁਝਾਏ ॥
ਤੋੜੇ ਬੰਧਨ ਹੋਵੈ ਮੁਕਤੁ, ਸਬਦੁ ਮੰਨਿ ਵਸਾਏ ॥ਸ਼ਬਦੁ
ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ, ਏਕਸ ਸਿਉ ਲਿਵ ਲਾਏ ॥
ਕਹੈ ਨਾਨਕੁ, ਆਪਿ ਕਰਤਾ, ਆਪੇ ਹੁਕਮੁ ਬੁਝਾਏ ॥੨੬॥
ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ, ਤਤੈ ਸਾਰ ਨ ਜਾਣੀ ॥ਸ਼ਾਸਤ੍ਰ
ਤਤੈ ਸਾਰ ਨ ਜਾਣੀ ਗੁਰੂ ਬਾਝਹੁ, ਤਤੈ ਸਾਰ ਨ ਜਾਣੀ ॥ਤੱਤੈ, ਬਾਝਹੁਂ
ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ, ਸੁਤਿਆ ਰੈਣਿ ਵਿਹਾਣੀ ॥ਤਿਹੀਂ, ਸੁਤਿਆਂ
ਗੁਰ ਕਿਰਪਾ ਤੇ ਸੇ ਜਨ ਜਾਗੇ, ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ਜਿਨਾਂ, ਬੋਲਹਿਂ
ਕਹੈ ਨਾਨਕੁ, ਸੋ ਤਤੁ ਪਾਏ, ਜਿਸ ਨੋ ਅਨਦਿਨੁ ਹਰਿ ਲਿਵ ਲਾਗੈ, ਜਾਗਤ ਰੈਣਿ ਵਿਹਾਣੀ ॥੨੭॥
ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ, ਸੋ ਕਿਉ ਮਨਹੁ ਵਿਸਾਰੀਐ ॥ਕਿਉਂ, ਮਨ੍ਹੋਂ
ਮਨਹੁ ਕਿਉ ਵਿਸਾਰੀਐ ਏਵਡੁ ਦਾਤਾ, ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ਮਨਹੁਂ, ਕਿਉਂ, ਪਹੁੰਚਾਵਏ
ਓਸ ਨੋ ਕਿਹੁ ਪੋਹਿ ਨ ਸਕੀ, ਜਿਸ ਨਉ ਆਪਣੀ ਲਿਵ ਲਾਵਏ ॥ਕਿਹ, ਪੋਹ
ਆਪਣੀ ਲਿਵ ਆਪੇ ਲਾਏ, ਗੁਰਮੁਖਿ ਸਦਾ ਸਮਾਲੀਐ ॥
ਕਹੈ ਨਾਨਕੁ, ਏਵਡੁ ਦਾਤਾ, ਸੋ ਕਿਉ ਮਨਹੁ ਵਿਸਾਰੀਐ ॥੨੮॥ਕਿਉਂ, ਮਨਹੁਂ
ਜੈਸੀ ਅਗਨਿ ਉਦਰ ਮਹਿ, ਤੈਸੀ ਬਾਹਰਿ ਮਾਇਆ ॥
ਮਾਇਆ ਅਗਨਿ ਸਭ ਇਕੋ ਜੇਹੀ, ਕਰਤੈ ਖੇਲੁ ਰਚਾਇਆ ॥
ਜਾ ਤਿਸੁ ਭਾਣਾ ਤਾ ਜੰਮਿਆ, ਪਰਵਾਰਿ ਭਲਾ ਭਾਇਆ ॥ਜਾਂ, ਤਾਂ
ਲਿਵ ਛੁੜਕੀ ਲਗੀ ਤ੍ਰਿਸਨਾ, ਮਾਇਆ ਅਮਰੁ ਵਰਤਾਇਆ ॥ਤ੍ਰਿਸ਼ਨਾ
ਏਹ ਮਾਇਆ ਜਿਤੁ ਹਰਿ ਵਿਸਰੈ, ਮੋਹੁ ਉਪਜੈ, ਭਾਉ ਦੂਜਾ ਲਾਇਆ ॥ਮੋਹ
ਕਹੈ ਨਾਨਕੁ, ਗੁਰ ਪਰਸਾਦੀ ਜਿਨਾ ਲਿਵ ਲਾਗੀ, ਤਿਨੀ ਵਿਚੇ ਮਾਇਆ ਪਾਇਆ ॥੨੯॥ਜਿਨਾਂ, ਤਿਨੀਂ
ਹਰਿ ਆਪਿ ਅਮੁਲਕੁ ਹੈ, ਮੁਲਿ ਨ ਪਾਇਆ ਜਾਇ ॥
ਮੁਲਿ ਨ ਪਾਇਆ ਜਾਇ ਕਿਸੈ ਵਿਟਹੁ, ਰਹੇ ਲੋਕ ਵਿਲਲਾਇ ॥ਵਿਟਹੁਂ
ਐਸਾ ਸਤਿਗੁਰੁ ਜੇ ਮਿਲੈ, ਤਿਸ ਨੋ ਸਿਰੁ ਸਉਪੀਐ, ਵਿਚਹੁ ਆਪੁ ਜਾਇ ॥ਸਉਂਪੀਐ, ਵਿਚਹੁਂ
ਜਿਸ ਦਾ ਜੀਉ, ਤਿਸੁ ਮਿਲਿ ਰਹੈ, ਹਰਿ ਵਸੈ ਮਨਿ ਆਇ ॥
ਹਰਿ ਆਪਿ ਅਮੁਲਕੁ ਹੈ, ਭਾਗ ਤਿਨਾ ਕੇ ਨਾਨਕਾ, ਜਿਨ ਹਰਿ ਪਲੈ ਪਾਇ ॥੩੦॥ਤਿਨਾਂ
ਹਰਿ ਰਾਸਿ ਮੇਰੀ, ਮਨੁ ਵਣਜਾਰਾ ॥
ਹਰਿ ਰਾਸਿ ਮੇਰੀ, ਮਨੁ ਵਣਜਾਰਾ, ਸਤਿਗੁਰ ਤੇ ਰਾਸਿ ਜਾਣੀ ॥
ਹਰਿ ਹਰਿ ਨਿਤ ਜਪਿਹੁ ਜੀਅਹੁ, ਲਾਹਾ ਖਟਿਹੁ ਦਿਹਾੜੀ ॥ਜੀਉਂ
ਏਹੁ ਧਨੁ ਤਿਨਾ ਮਿਲਿਆ, ਜਿਨ ਹਰਿ ਆਪੇ ਭਾਣਾ ॥ਤਿਨਾਂ
ਕਹੈ ਨਾਨਕੁ, ਹਰਿ ਰਾਸਿ ਮੇਰੀ, ਮਨੁ ਹੋਆ ਵਣਜਾਰਾ ॥੩੧॥
ਏ ਰਸਨਾ, ਤੂ ਅਨ ਰਸਿ ਰਾਚਿ ਰਹੀ, ਤੇਰੀ ਪਿਆਸ ਨ ਜਾਇ ॥
ਪਿਆਸ ਨ ਜਾਇ ਹੋਰਤੁ ਕਿਤੈ, ਜਿਚਰੁ ਹਰਿ ਰਸੁ ਪਲੈ ਨ ਪਾਇ ॥
ਹਰਿ ਰਸੁ ਪਾਇ ਪਲੈ, ਪੀਐ ਹਰਿ ਰਸੁ, ਬਹੁੜਿ ਨ ਤ੍ਰਿਸਨਾ ਲਾਗੈ ਆਇ ॥ਤ੍ਰਿਸ਼ਨਾ
ਏਹੁ ਹਰਿ ਰਸੁ ਕਰਮੀ ਪਾਈਐ, ਸਤਿਗੁਰੁ ਮਿਲੈ ਜਿਸੁ ਆਇ ॥ਕਰਮੀਂ
ਕਹੈ ਨਾਨਕੁ, ਹੋਰਿ ਅਨ ਰਸ ਸਭਿ ਵੀਸਰੇ, ਜਾ ਹਰਿ ਵਸੈ ਮਨਿ ਆਇ ॥੩੨॥ਜਾਂ
ਏ ਸਰੀਰਾ ਮੇਰਿਆ, ਹਰਿ ਤੁਮ ਮਹਿ ਜੋਤਿ ਰਖੀ, ਤਾ ਤੂ ਜਗ ਮਹਿ ਆਇਆ ॥ਤਾਂ
ਹਰਿ ਜੋਤਿ ਰਖੀ ਤੁਧੁ ਵਿਚਿ, ਤਾ ਤੂ ਜਗ ਮਹਿ ਆਇਆ ॥ਤਾਂ
ਹਰਿ ਆਪੇ ਮਾਤਾ, ਆਪੇ ਪਿਤਾ, ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥
ਗੁਰ ਪਰਸਾਦੀ ਬੁਝਿਆ, ਤਾ ਚਲਤੁ ਹੋਆ, ਚਲਤੁ ਨਦਰੀ ਆਇਆ ॥ਤਾਂ, ਚਲੱਤੁ
ਕਹੈ ਨਾਨਕੁ, ਸ੍ਰਿਸਟਿ ਕਾ ਮੂਲੁ ਰਚਿਆ, ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥ਸ੍ਰਿਸ਼ਟਿ, ਤਾਂ
ਮਨਿ ਚਾਉ ਭਇਆ, ਪ੍ਰਭ ਆਗਮੁ ਸੁਣਿਆ ॥
ਹਰਿ ਮੰਗਲੁ ਗਾਉ ਸਖੀ, ਗ੍ਰਿਹੁ ਮੰਦਰੁ ਬਣਿਆ ॥ਗ੍ਰਿਹ
ਹਰਿ ਗਾਉ ਮੰਗਲੁ ਨਿਤ ਸਖੀਏ, ਸੋਗੁ ਦੂਖੁ ਨ ਵਿਆਪਏ ॥
ਗੁਰ ਚਰਨ ਲਾਗੇ, ਦਿਨ ਸਭਾਗੇ, ਆਪਣਾ ਪਿਰੁ ਜਾਪਏ ॥
ਅਨਹਤ ਬਾਣੀ, ਗੁਰ ਸਬਦਿ ਜਾਣੀ, ਹਰਿ ਨਾਮੁ ਹਰਿ ਰਸੁ ਭੋਗੋ ॥ਸ਼ਬਦ
ਕਹੈ ਨਾਨਕੁ, ਪ੍ਰਭੁ ਆਪਿ ਮਿਲਿਆ, ਕਰਣ ਕਾਰਣ ਜੋਗੋ ॥੩੪॥
ਏ ਸਰੀਰਾ ਮੇਰਿਆ, ਇਸੁ ਜਗ ਮਹਿ ਆਇ ਕੈ, ਕਿਆ ਤੁਧੁ ਕਰਮ ਕਮਾਇਆ ॥
ਕਿ ਕਰਮ ਕਮਾਇਆ ਤੁਧੁ ਸਰੀਰਾ, ਜਾ ਤੂ ਜਗ ਮਹਿ ਆਇਆ ॥ਜਾਂ
ਜਿਨਿ ਹਰਿ ਤੇਰਾ ਰਚਨੁ ਰਚਿਆ, ਸੋ ਹਰਿ ਮਨਿ ਨ ਵਸਾਇਆ ॥
ਗੁਰ ਪਰਸਾਦੀ ਹਰਿ ਮੰਨਿ ਵਸਿਆ, ਪੂਰਬਿ ਲਿਖਿਆ ਪਾਇਆ ॥
ਕਹੈ ਨਾਨਕੁ, ਏਹੁ ਸਰੀਰੁ ਪਰਵਾਣੁ ਹੋਆ, ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥ਸਿਉਂ
ਏ ਨੇਤ੍ਰਹੁ ਮੇਰਿਹੋ, ਹਰਿ ਤੁਮ ਮਹਿ ਜੋਤਿ ਧਰੀ, ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥
ਹਰਿ ਬਿਨੁ ਅਵਰੁ ਨ ਦੇਖਹੁ ਕੋਈ, ਨਦਰੀ ਹਰਿ ਨਿਹਾਲਿਆ ॥
ਏਹੁ ਵਿਸੁ ਸੰਸਾਰੁ ਤੁਮ ਦੇਖਦੇ, ਏਹੁ ਹਰਿ ਕਾ ਰੂਪੁ ਹੈ, ਹਰਿ ਰੂਪੁ ਨਦਰੀ ਆਇਆ ॥
ਗੁਰ ਪਰਸਾਦੀ ਬੁਝਿਆ, ਜਾ ਵੇਖਾ ਹਰਿ ਇਕੁ ਹੈ, ਹਰਿ ਬਿਨੁ ਅਵਰੁ ਨ ਕੋਈ ॥ਜਾਂ, ਵੇਖਾਂ
ਕਹੈ ਨਾਨਕੁ, ਏਹਿ ਨੇਤ੍ਰ ਅੰਧ ਸੇ, ਸਤਿਗੁਰਿ ਮਿਲਿਐ, ਦਿਬ ਦ੍ਰਿਸਟਿ ਹੋਈ ॥੩੬॥ਦ੍ਰਿਸ਼ਟਿ
ਏ ਸ੍ਰਵਣਹੁ ਮੇਰਿਹੋ, ਸਾਚੈ ਸੁਨਣੈ ਨੋ ਪਠਾਏ ॥ਨੋਂ
ਸਾਚੈ ਸੁਨਣੈ ਨੋ ਪਠਾਏ, ਸਰੀਰਿ ਲਾਏ ਸੁਣਹੁ ਸਤਿ ਬਾਣੀ ॥
ਜਿਤੁ ਸੁਣੀ ਮਨੁ ਤਨੁ ਹਰਿਆ ਹੋਆ, ਰਸਨਾ ਰਸਿ ਸਮਾਣੀ ॥
ਸਚੁ ਅਲਖ ਵਿਡਾਣੀ, ਤਾ ਕੀ ਗਤਿ ਕਹੀ ਨ ਜਾਏ ॥
ਕਹੈ ਨਾਨਕੁ, ਅੰਮ੍ਰਿਤ ਨਾਮੁ ਸੁਣਹੁ, ਪਵਿਤ੍ਰ ਹੋਵਹੁ, ਸਾਚੈ ਸੁਨਣੈ ਨੋ ਪਠਾਏ ॥੩੭॥
ਹਰਿ, ਜੀਉ ਗੁਫਾ ਅੰਦਰਿ ਰਖਿ ਕੈ, ਵਾਜਾ ਪਵਣੁ ਵਜਾਇਆ ॥
ਵਜਾਇਆ ਵਾਜਾ ਪਉਣ, ਨਉ ਦੁਆਰੇ ਪਰਗਟੁ ਕੀਏ, ਦਸਵਾ ਗੁਪਤੁ ਰਖਾਇਆ ॥ਨਉਂ, ਦਸਵਾਂ
ਗੁਰਦੁਆਰੈ ਲਾਇ ਭਾਵਨੀ, ਇਕਨਾ ਦਸਵਾ ਦੁਆਰੁ ਦਿਖਾਇਆ ॥ਇਕਨਾਂ, ਦਸਵਾਂ
ਤਹ ਅਨੇਕ ਰੂਪ ਨਾਉ ਨਵ ਨਿਧਿ, ਤਿਸ ਦਾ ਅੰਤੁ ਨ ਜਾਈ ਪਾਇਆ ॥ਤਹਂ, ਨਾਉਂ
ਕਹੈ ਨਾਨਕੁ, ਹਰਿ ਪਿਆਰੈ, ਜੀਉ ਗੁਫਾ ਅੰਦਰਿ ਰਖਿ ਕੈ, ਵਾਜਾ ਪਵਣੁ ਵਜਾਇਆ ॥੩੮॥
ਏਹੁ ਸਾਚਾ ਸੋਹਿਲਾ, ਸਾਚੈ ਘਰਿ ਗਾਵਹੁ ॥
ਗਾਵਹੁ ਤ ਸੋਹਿਲਾ ਘਰਿ ਸਾਚੈ, ਜਿਥੈ ਸਦਾ ਸਚੁ ਧਿਆਵਹੇ ॥ਧਿਆਵਹੇਂ
ਸਚੋ ਧਿਆਵਹਿ, ਜਾ ਤੁਧੁ ਭਾਵਹਿ, ਗੁਰਮੁਖਿ ਜਿਨਾ ਬੁਝਾਵਹੇ ॥ਧਿਆਵਹਿਂ, ਭਾਵਹਿਂ, ਬੁਝਾਵਹੇਂ
ਇਹੁ ਸਚੁ ਸਭਨਾ ਕਾ ਖਸਮੁ ਹੈ, ਜਿਸੁ ਬਖਸੇ ਸੋ ਜਨੁ ਪਾਵਹੇ ॥ਸਭਨਾਂ, ਖ਼ਸਮ, ਬਖਸ਼ੇ
ਕਹੈ ਨਾਨਕੁ, ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥ਗਾਵਹੇਂ
ਅਨਦੁ ਸੁਣਹੁ ਵਡਭਾਗੀਹੋ, ਸਗਲ ਮਨੋਰਥ ਪੂਰੇ ॥ਅਨੰਦ
ਪਾਰਬ੍ਰਹਮੁ ਪ੍ਰਭੁ ਪਾਇਆ, ਉਤਰੇ ਸਗਲ ਵਿਸੂਰੇ ॥
ਦੂਖ ਰੋਗ ਸੰਤਾਪ ਉਤਰੇ, ਸੁਣੀ ਸਚੀ ਬਾਣੀ ॥
ਸੰਤ ਸਾਜਨ ਭਏ ਸਰਸੇ, ਪੂਰੇ ਗੁਰ ਤੇ ਜਾਣੀ ॥ਸ-ਰਸੇ
ਸੁਣਤੇ ਪੁਨੀਤ ਕਹਤੇ ਪਵਿਤੁ, ਸਤਿਗੁਰੁ ਰਹਿਆ ਭਰਪੂਰੇ ॥
ਬਿਨਵੰਤਿ ਨਾਨਕੁ, ਗੁਰ ਚਰਣ ਲਾਗੇ, ਵਾਜੇ ਅਨਹਦ ਤੂਰੇ ॥੪੦॥੧॥