| ਗੁਰਬਾਣੀ ਪਾਠ | ਉਚਾਰਨ ਸੇਧ |
|---|---|
| ੴ ਸਤਿ ਗੁਰਪ੍ਰਸਾਦਿ ॥ | |
| ਬਾਰਹ ਮਾਹਾ, ਮਾਂਝ ਮਹਲਾ ੫, ਘਰੁੁ ੪ ॥ | |
| ਕਿਰਤਿ ਕਰਮ ਕੇ ਵੀਛੁੜੇ, ਕਰਿ ਕਿਰਪਾ ਮੇਲਹੁ ਰਾਮ ॥ | |
| ਚਾਰਿ ਕੁੰਟ, ਦਹਦਿਸ ਭ੍ਰਮੇ, ਥਕਿ ਆਏ, ਪ੍ਰਭ ਕੀ ਸਾਮ ॥ | ਦਹਂਦਿਸ਼, ਸ਼ਾਮ |
| ਧੇਨੁ, ਦੁਧੈ ਤੇ ਬਾਹਰੀ, ਕਿਤੈ ਨ ਆਵੈ ਕਾਮ ॥ | |
| ਜਲ ਬਿਨੁ, ਸਾਖ ਕੁਮਲਾਵਤੀ, ਉਪਜਹਿ ਨਾਹੀ ਦਾਮ ॥ | ਸ਼ਾਖ, ਉਪਜਹਿਂ, ਨਾਹੀਂ |
| ਹਰਿ ਨਾਹ ਨ ਮਿਲੀਐ ਸਾਜਨੈ, ਕਤ ਪਾਈਐ ਬਿਸਰਾਮ ॥ | ਬਿਸ਼ਰਾਮ |
| ਜਿਤੁ ਘਰਿ, ਹਰਿ ਕੰਤੁ ਨ ਪ੍ਰਗਟਈ, ਭਠਿ ਨਗਰ ਸੇ ਗ੍ਰਾਮ ॥ | |
| ਸ੍ਰਬ ਸੀਗਾਰ ਤੰਬੋਲ ਰਸ, ਸਣੁ ਦੇਹੀ ਸਭ ਖਾਮ ॥ | ਸ਼ੀਂਗਾਰ |
| ਪ੍ਰਭ ਸੁਆਮੀ ਕੰਤ ਵਿਹੂਣੀਆ, ਮੀਤ ਸਜਣ ਸਭਿ ਜਾਮ ॥ | ਵਿਹੂਣੀਆਂ |
| ਨਾਨਕ ਕੀ ਬੇਨੰਤੀਆ, ਕਰਿ ਕਿਰਪਾ, ਦੀਜੈ ਨਾਮੁ ॥ | |
| ਹਰਿ ਮੇਲਹੁ ਸੁਆਮੀ ਸੰਗਿ ਪ੍ਰਭ, ਜਿਸ ਕਾ ਨਿਹਚਲ ਧਾਮ ॥੧॥ | |
| ਚੇਤਿ, ਗੋਵਿੰਦੁ ਅਰਾਧੀਐ, ਹੋਵੈ ਅਨੰਦੁ ਘਣਾ ॥ | |
| ਸੰਤ ਜਨਾ ਮਿਲਿ ਪਾਈਐ, ਰਸਨਾ ਨਾਮੁ ਭਣਾ ॥ | ਜਨਾਂ |
| ਜਿਨਿ ਪਾਇਆ ਪ੍ਰਭੁ ਆਪਣਾ, ਆਏ ਤਿਸਹਿ ਗਣਾ ॥ | ਗਣਾਂ |
| ਇਕੁ ਖਿਨੁ ਤਿਸੁ ਬਿਨੁ ਜੀਵਣਾ, ਬਿਰਥਾ ਜਨਮੁ ਜਣਾ ॥ | ਜਣਾਂ |
| ਜਲਿ ਥਲਿ ਮਹੀਅਲਿ ਪੂਰਿਆ, ਰਵਿਆ ਵਿਚਿ ਵਣਾ ॥ | ਵਣਾਂ |
| ਸੋ ਪ੍ਰਭੁ ਚਿਤਿ ਨ ਆਵਈ, ਕਿਤੜਾ ਦੁਖੁ ਗਣਾ ॥ | ਗਣਾਂ |
| ਜਿਨੀ ਰਾਵਿਆ ਸੋ ਪ੍ਰਭੂ, ਤਿੰਨਾ ਭਾਗੁ ਮਣਾ ॥ | ਜਿਨੀਂ, ਤਿੰਨਾਂ |
| ਹਰਿ ਦਰਸਨ ਕੰਉ, ਮਨੁ ਲੋਚਦਾ, ਨਾਨਕ ਪਿਆਸ ਮਨਾ ॥ | ਦਰਸ਼ਨ |
| ਚੇਤਿ, ਮਿਲਾਏ ਸੋ ਪ੍ਰਭੂ, ਤਿਸ ਕੈ ਪਾਇ ਲਗਾ ॥੨॥ | ਪਾਇਂ, ਲਗਾਂ |
| ਵੈਸਾਖਿ, ਧੀਰਨਿ ਕਿਉ ਵਾਢੀਆ, ਜਿਨਾ ਪ੍ਰੇਮ ਬਿਛੋਹੁ ॥ | ਕਿਉਂ, ਵਾਂਢੀਆਂ, ਜਿਨਾਂ |
| ਹਰਿ ਸਾਜਨੁ ਪੁਰਖੁ ਵਿਸਾਰਿ ਕੈ, ਲਗੀ ਮਾਇਆ ਧੋਹੁ ॥ | |
| ਪੁਤ੍ਰ ਕਲਤ੍ਰ ਨ ਸੰਗਿ ਧਨਾ, ਹਰਿ ਅਵਿਨਾਸੀ ਓਹੁ ॥ | ਅਵਿਨਾਸ਼ੀ |
| ਪਲਚਿ ਪਲਚਿ ਸਗਲੀ ਮੁਈ, ਝੂਠੈ ਧੰਧੈ ਮੋਹੁ ॥ | |
| ਇਕਸੁ ਹਰਿ ਕੇ ਨਾਮ ਬਿਨੁ, ਅਗੈ ਲਈਅਹਿ ਖੋਹਿ ॥ | ਲਈਅਹਿਂ |
| ਦਯੁ ਵਿਸਾਰਿ ਵਿਗੁਚਣਾ, ਪ੍ਰਭ ਬਿਨੁ ਅਵਰੁ ਨ ਕੋਇ ॥ | ਦਯੁ = ਦਇ |
| ਪ੍ਰੀਤਮ ਚਰਣੀ ਜੋ ਲਗੇ, ਤਿਨ ਕੀ ਨਿਰਮਲ ਸੋਇ ॥ | ਚਰਣੀਂ |
| ਨਾਨਕ ਕੀ ਪ੍ਰਭ ਬੇਨਤੀ, ਪ੍ਰਭ, ਮਿਲਹੁ, ਪਰਾਪਤਿ ਹੋਇ ॥ | |
| ਵੈਸਾਖੁ ਸੁਹਾਵਾ ਤਾਂ ਲਗੈ, ਜਾ ਸੰਤੁ ਭੇਟੈ, ਹਰਿ ਸੋਇ ॥੩॥ | ਜਾਂ |
| ਹਰਿ ਜੇਠਿ ਜੁੜੰਦਾ ਲੋੜੀਐ, ਜਿਸੁ ਅਗੈ ਸਭਿ ਨਿਵੰਨਿ ॥ | |
| ਹਰਿ ਸਜਣ ਦਾਵਣਿ ਲਗਿਆ, ਕਿਸੈ ਨ ਦੇਈ ਬੰਨਿ ॥ | ਲਗਿਆਂ |
| ਮਾਣਕ ਮੋਤੀ ਨਾਮੁ ਪ੍ਰਭ, ਉਨ ਲਗੈ ਨਾਹੀ ਸੰਨਿ ॥ | |
| ਰੰਗ ਸਭੇ ਨਾਰਾਇਣੈ, ਜੇਤੇ ਮਨਿ ਭਾਵੰਨਿ ॥ | |
| ਜੋ ਹਰਿ ਲੋੜੇ ਸੋ ਕਰੇ, ਸੋਈ ਜੀਅ ਕਰੰਨਿ ॥ | |
| ਜੋ ਪ੍ਰਭਿ ਕੀਤੇ ਆਪਣੇ, ਸੇਈ ਕਹੀਅਹਿ ਧੰਨਿ ॥ | ਕਹੀਅਹਿਂ |
| ਆਪਣ ਲੀਆ ਜੇ ਮਿਲੈ, ਵਿਛੁੜਿ ਕਿਉ ਰੋਵੰਨਿ ॥ | ਕਿਉਂ |
| ਸਾਧੂ ਸੰਗੁ ਪਰਾਪਤੇ, ਨਾਨਕ ਰੰਗ ਮਾਣੰਨਿ ॥ | |
| ਹਰਿ ਜੇਠੁ ਰੰਗੀਲਾ ਤਿਸੁ ਧਣੀ, ਜਿਸ ਕੈ ਭਾਗੁ ਮਥੰਨਿ ॥੪॥ | |
| ਆਸਾੜੁ ਤਪੰਦਾ ਤਿਸੁ ਲਗੈ, ਹਰਿ ਨਾਹੁ ਨ ਜਿੰਨਾ ਪਾਸਿ ॥ | |
| ਜਗਜੀਵਨ ਪੁਰਖੁ ਤਿਆਗਿ ਕੈ, ਮਾਣਸ ਸੰਦੀ ਆਸ ॥ | |
| ਦੁਯੈ ਭਾਇ ਵਿਗੁਚੀਐ, ਗਲਿ ਪਈਸੁ ਜਮ ਕੀ ਫਾਸ ॥ | ਫਾਂਸ |
| ਜੇਹਾ ਬੀਜੈ ਸੋ ਲੁਣੈ, ਮਥੈ ਜੋ ਲਿਖਿਆਸੁ ॥ | |
| ਰੈਣਿ ਵਿਹਾਣੀ ਪਛੁਤਾਣੀ, ਉਠਿ ਚਲੀ ਗਈ ਨਿਰਾਸ ॥ | ਨਿਰਾਸ਼ |
| ਜਿਨ ਕੌ ਸਾਧੂ ਭੇਟੀਐ, ਸੋ ਦਰਗਹ ਹੋਇ ਖਲਾਸੁ ॥ | |
| ਕਰਿ ਕਿਰਪਾ ਪ੍ਰਭ ਆਪਣੀ, ਤੇਰੇ ਦਰਸਨ ਹੋਇ ਪਿਆਸ ॥ | ਦਰਸ਼ਨ |
| ਪ੍ਰਭ, ਤੁਧੁ ਬਿਨੁ ਦੂਜਾ ਕੋ ਨਹੀ, ਨਾਨਕ ਕੀ ਅਰਦਾਸਿ ॥ | |
| ਆਸਾੜੁ ਸੁਹੰਦਾ ਤਿਸੁ ਲਗੈ, ਜਿਸੁ ਮਨਿ, ਹਰਿ ਚਰਣ ਨਿਵਾਸ ॥੫॥ | |
| ਸਾਵਣਿ, ਸਰਸੀ ਕਾਮਣੀ, ਚਰਨ ਕਮਲ ਸਿਉ ਪਿਆਰੁ ॥ | ਸਿਉਂ |
| ਮਨੁ ਤਨੁ ਰਤਾ ਸਚ ਰੰਗਿ, ਇਕੋ ਨਾਮੁ ਅਧਾਰੁ ॥ | ਰੱਤਾ |
| ਬਿਖਿਆ ਰੰਗ ਕੂੜਾਵਿਆ, ਦਿਸਨਿ ਸਭੇ ਛਾਰੁ ॥ | |
| ਹਰਿ ਅੰਮ੍ਰਿਤ ਬੂੰਦ ਸੁਹਾਵਣੀ, ਮਿਲਿ ਸਾਧੂ ਪੀਵਣਹਾਰੁ ॥ | |
| ਵਣੁ ਤਿਣੁ ਪ੍ਰਭ ਸੰਗਿ ਮਉਲਿਆ, ਸੰਮ੍ਰਥ ਪੁਰਖ ਅਪਾਰੁ ॥ | |
| ਹਰਿ ਮਿਲਣੈ ਨੋ ਮਨੁ ਲੋਚਦਾ, ਕਰਮਿ ਮਿਲਾਵਣਹਾਰੁ ॥ | |
| ਜਿਨੀ ਸਖੀਏ ਪ੍ਰਭੁ ਪਾਇਆ, ਹੰਉ ਤਿਨ ਕੈ ਸਦ ਬਲਿਹਾਰ ॥ | ਜਿਨੀਂ |
| ਨਾਨਕ, ਹਰਿ ਜੀ ਮਇਆ ਕਰਿ, ਸਬਦਿ ਸਵਾਰਣਹਾਰੁ ॥ | ਸ਼ਬਦਿ |
| ਸਾਵਣੁ ਤਿਨਾ ਸੁਹਾਗਣੀ, ਜਿਨ ਰਾਮ ਨਾਮੁ ਉਰਿ ਹਾਰੁ ॥੬॥ | ਤਿਨਾਂ |
| ਭਾਦੁਇ ਭਰਮਿ ਭੁਲਾਣੀਆ, ਦੂਜੈ ਲਗਾ ਹੇਤੁ ॥ | ਭੁਲਾਣੀਆਂ |
| ਲਖ ਸੀਗਾਰ ਬਣਾਇਆ, ਕਾਰਜਿ ਨਾਹੀ ਕੇਤੁ ॥ | ਸ਼ੀਂਗਾਰ, ਨਾਹੀਂ |
| ਜਿਤੁ ਦਿਨਿ ਦੇਹ ਬਿਨਸਸੀ, ਤਿਤੁ ਵੇਲੈ ਕਹਸਨਿ ਪ੍ਰੇਤੁ ॥ | ਬਿਨਸ਼ਸੀ |
| ਪਕੜਿ ਚਲਾਇਨਿ ਦੂਤ ਜਮ, ਕਿਸੈ ਨ ਦੇਨੀ ਭੇਤੁ ॥ | |
| ਛਡਿ ਖੜੋਤੇ ਖਿਨੈ ਮਾਹਿ, ਜਿਨ ਸਿਉ ਲਗਾ ਹੇਤੁ ॥ | ਮਾਹਿਂ, ਸਿਉਂ |
| ਹਥ ਮਰੋੜੈ, ਤਨੁ ਕਪੇ, ਸਿਆਹਹੁ ਹੋਆ ਸੇਤੁ ॥ | ਕੰਪੇ, ਸਿਆਹਹੁਂ |
| ਜੇਹਾ ਬੀਜੈ ਸੋ ਲੁਣੈ, ਕਰਮਾ ਸੰਦੜਾ ਖੇਤੁ ॥ | ਕਰਮਾਂ |
| ਨਾਨਕ, ਪ੍ਰਭ ਸਰਣਾਗਤੀ, ਚਰਣ ਬੋਹਿਥ ਪ੍ਰਭ ਦੇਤੁ ॥ | ਸ਼ਰਣਾਗਤੀ |
| ਸੇ ਭਾਦੁਇ, ਨਰਕਿ ਨ ਪਾਈਅਹਿ, ਗੁਰੁ ਰਖਣਵਾਲਾ ਹੇਤੁ ॥੭॥ | ਪਾਈਅਹਿਂ |
| ਅਸੁਨਿ, ਪ੍ਰੇਮ ਉਮਾਹੜਾ, ਕਿਉ ਮਿਲੀਐ ਹਰਿ ਜਾਇ॥ | ਕਿਉਂ |
| ਮਨਿ ਤਨਿ ਪਿਆਸ ਦਰਸਨ ਘਣੀ, ਕੋਈ ਆਣਿ ਮਿਲਾਵੈ ਮਾਇ ॥ | ਦਰਸ਼ਨ |
| ਸੰਤ ਸਹਾਈ ਪ੍ਰੇਮ ਕੇ, ਹਉ ਤਿਨ ਕੈ ਲਾਗਾ ਪਾਇ ॥ | ਹਉਂ, ਲਾਗਾਂ, ਪਾਇਂ |
| ਵਿਣੁ ਪ੍ਰਭ, ਕਿਉ ਸੁਖੁ ਪਾਈਐ, ਦੂਜੀ ਨਾਹੀ ਜਾਇ ॥ | ਕਿਉਂ, ਨਾਹੀਂ |
| ਜਿੰਨੑੀ ਚਾਖਿਆ ਪ੍ਰੇਮ ਰਸੁ, ਸੇ ਤ੍ਰਿਪਤਿ ਰਹੇ ਆਘਾਇ ॥ | ਜਿੰਨੀਂ |
| ਆਪੁ ਤਿਆਗਿ, ਬਿਨਤੀ ਕਰਹਿ, ਲੇਹੁ ਪ੍ਰਭੂ ਲੜਿ ਲਾਇ ॥ | ਕਰਹਿਂ |
| ਜੋ ਹਰਿ ਕੰਤਿ ਮਿਲਾਈਆ, ਸਿ ਵਿਛੁੜਿ ਕਤਹਿ ਨ ਜਾਇ ॥ | ਮਿਲਾਈਆਂ, ਜਾਇਂ |
| ਪ੍ਰਭ ਵਿਣੁ, ਦੂਜਾ ਕੋ ਨਹੀ, ਨਾਨਕ ਹਰਿ ਸਰਣਾਇ ॥ | ਨਹੀਂ, ਸ਼ਰਣਾਇ |
| ਅਸੂ ਸੁਖੀ ਵਸੰਦੀਆ, ਜਿਨਾ ਮਇਆ ਹਰਿ ਰਾਇ ॥੮॥ | ਵਸੰਦੀਆਂ, ਜਿਨਾਂ |
| ਕਤਿਕਿ, ਕਰਮ ਕਮਾਵਣੇ, ਦੋਸੁ ਨ ਕਾਹੂ ਜੋਗੁ ॥ | ਦੋਸ਼ |
| ਪਰਮੇਸਰ ਤੇ ਭੁਲਿਆਂ, ਵਿਆਪਨਿ ਸਭੇ ਰੋਗ ॥ | ਪਰਮੇਸ਼ਰ |
| ਵੇਮੁਖ ਹੋਏ ਰਾਮ ਤੇ, ਲਗਨਿ ਜਨਮ ਵਿਜੋਗ ॥ | |
| ਖਿਨ ਮਹਿ ਕਉੜੇ ਹੋਇ ਗਏ, ਜਿਤੜੇ ਮਾਇਆ ਭੋਗ ॥ | |
| ਵਿਚੁ ਨ ਕੋਈ ਕਰਿ ਸਕੈ, ਕਿਸ ਥੈ ਰੋਵਹਿ ਰੋਜ ॥ | ਥੈਂ, ਰੋਵਹਿਂ, ਰੋਜ਼ |
| ਕੀਤਾ ਕਿਛੂ ਨ ਹੋਵਈ, ਲਿਖਿਆ ਧੁਰਿ ਸੰਜੋਗ ॥ | |
| ਵਡਭਾਗੀ ਮੇਰਾ ਪ੍ਰਭੁ ਮਿਲੈ, ਤਾਂ ਉਤਰਹਿ ਸਭਿ ਬਿਓਗ ॥ | ਵਡਭਾਗੀਂ, ਉਤਰਹਿਂ |
| ਨਾਨਕ ਕਉ ਪ੍ਰਭ ਰਾਖਿ ਲੇਹਿ, ਮੇਰੇ ਸਾਹਿਬ, ਬੰਦੀਮੋਚ ॥ | |
| ਕਤਿਕ ਹੋਵੈ ਸਾਧਸੰਗੁ, ਬਿਨਸਹਿ ਸਭੇ ਸੋਚ ॥੯॥ | ਬਿਨਸਹਿਂ |
| ਮੰਘਿਰਿ ਮਾਹਿ ਸੋਹੰਦੀਆ, ਹਰਿ ਪਿਰ ਸੰਗਿ ਬੈਠੜੀਆਹ ॥ | ਸੋਹੰਦੀਆਂ, ਬੈਠੜੀਆਂਹ |
| ਤਿਨ ਕੀ ਸੋਭਾ ਕਿਆ ਗਣੀ, ਜਿ ਸਾਹਿਬਿ ਮੇਲੜੀਆਹ ॥ | ਸ਼ੋਭਾ, ਗਣੀਂ, ਮੇਲੜੀਆਂਹ |
| ਤਨੁ ਮਨੁ ਮਉਲਿਆ, ਰਾਮ ਸਿਉ, ਸੰਗਿ ਸਾਧ ਸਹੇਲੜੀਆਹ ॥ | ਸਿਉਂ, ਸਹੇਲੜੀਆਂਹ |
| ਸਾਧ ਜਨਾ ਤੇ ਬਾਹਰੀ, ਸੇ ਰਹਨਿ ਇਕੇਲੜੀਆਹ ॥ | ਜਨਾਂ, ਇਕੇਲੜੀਆਂਹ |
| ਤਿਨ ਦੁਖੁ ਨ ਕਬਹੂ ਉਤਰੈ, ਸੇ ਜਮ ਕੈ ਵਸਿ ਪੜੀਆਹ ॥ | ਕਬਹੂੰ, ਪੜੀਆਂਹ |
| ਜਿਨੀ ਰਾਵਿਆ ਪ੍ਰਭੁ ਆਪਣਾ, ਸੇ ਦਿਸਨਿ ਨਿਤ ਖੜੀਆਹ ॥ | ਜਿਨੀਂ, ਖੜੀਆਂਹ |
| ਰਤਨ ਜਵੇਹਰ ਲਾਲ ਹਰਿ, ਕੰਠਿ ਤਿਨਾ ਜੜੀਆਹ ॥ | ਤਿਨਾਂ |
| ਨਾਨਕ, ਬਾਂਛੈ ਧੂੜਿ ਤਿਨ, ਪ੍ਰਭ ਸਰਣੀ ਦਰਿ ਪੜੀਆਹ ॥ | ਸ਼ਰਣੀ, ਪੜੀਆਂਹ |
| ਮੰਘਿਰਿ, ਪ੍ਰਭੁ ਆਰਾਧਣਾ, ਬਹੁੜਿ ਨ ਜਨਮੜੀਆਹ ॥੧੦॥ | |
| ਪੋਖਿ ਤੁਖਾਰੁ ਨ ਵਿਆਪਈ, ਕੰਠਿ ਮਿਲਿਆ ਹਰਿ ਨਾਹੁ ॥ | |
| ਮਨੁ ਬੇਧਿਆ ਚਰਨਾਰਬਿੰਦ, ਦਰਸਨਿ ਲਗੜਾ ਸਾਹੁ ॥ | ਦਰਸ਼ਨਿ |
| ਓਟ ਗੋਵਿੰਦ ਗੋਪਾਲ ਰਾਇ, ਸੇਵਾ ਸੁਆਮੀ ਲਾਹੁ ॥ | |
| ਬਿਖਿਆ ਪੋਹਿ ਨ ਸਕਈ, ਮਿਲਿ ਸਾਧੂ ਗੁਣ ਗਾਹੁ ॥ | |
| ਜਹ ਤੇ ਉਪਜੀ ਤਹ ਮਿਲੀ, ਸਚੀ ਪ੍ਰੀਤਿ ਸਮਾਹੁ ॥ | ਜਹਂ, ਤਹਂ |
| ਕਰੁ ਗਹਿ ਲੀਨੀ ਪਾਰਬ੍ਰਹਮਿ, ਬਹੁੜਿ ਨ ਵਿਛੁੜੀਆਹੁ ॥ | |
| ਬਾਰਿ ਜਾਉ ਲਖ ਬੇਰੀਆ, ਹਰਿ ਸਜਣੁ ਅਗਮ ਅਗਾਹੁ ॥ | ਜਾਉਂ, ਬੇਰੀਆਂ |
| ਸਰਮ ਪਈ ਨਾਰਾਇਣੈ, ਨਾਨਕ ਦਰਿ ਪਈਆਹੁ ॥ | ਸ਼ਰਮ |
| ਪੋਖੁ ਸੋੁਹੰਦਾ ਸਰਬ ਸੁਖ, ਜਿਸੁ ਬਖਸੇ ਵੇਪਰਵਾਹੁ ॥੧੧॥ | ਸੋੁਹੰਦਾ = ਸੋਹੰਦਾ ਬਖਸ਼ੇ |
| ਮਾਘਿ ਮਜਨੁ ਸੰਗਿ ਸਾਧੂਆ, ਧੂੜੀ ਕਰਿ ਇਸਨਾਨੁ ॥ | ਸਾਧੂਆਂ, ਇਸ਼ਨਾਨ |
| ਹਰਿ ਕਾ ਨਾਮੁ ਧਿਆਇ ਸੁਣਿ, ਸਭਨਾ ਨੋ ਕਰਿ ਦਾਨੁ ॥ | ਸਭਨਾਂ |
| ਜਨਮ ਕਰਮ ਮਲੁ ਉਤਰੈ, ਮਨ ਤੇ ਜਾਇ ਗੁਮਾਨੁ॥ | |
| ਕਾਮਿ ਕਰੋਧਿ ਨ ਮੋਹੀਐ, ਬਿਨਸੈ ਲੋਭੁ ਸੁਆਨੁ ॥ | ਬਿਨਸ਼ੈ |
| ਸਚੈ ਮਾਰਗਿ ਚਲਦਿਆ, ਉਸਤਤਿ ਕਰੇ ਜਹਾਨੁ ॥ | ਚਲਦਿਆਂ |
| ਅਠਸਠਿ ਤੀਰਥ, ਸਗਲ ਪੁੰਨ, ਜੀਅ ਦਇਆ ਪਰਵਾਨੁ ॥ | |
| ਜਿਸ ਨੋ ਦੇਵੈ ਦਇਆ ਕਰਿ, ਸੋਈ ਪੁਰਖੁ ਸੁਜਾਨੁ ॥ | |
| ਜਿਨਾ ਮਿਲਿਆ ਪ੍ਰਭੁ ਆਪਣਾ, ਨਾਨਕ ਤਿਨ ਕੁਰਬਾਨੁ ॥ | ਜਿਨਾਂ |
| ਮਾਘਿ ਸੁਚੇ ਸੇ ਕਾਂਢੀਅਹਿ, ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥ | ਕਾਂਢੀਅਹਿਂ |
| ਫਲਗੁਣਿ ਅਨੰਦ ਉਪਾਰਜਨਾ, ਹਰਿ ਸਜਣ ਪ੍ਰਗਟੇ ਆਇ ॥ | ਉਪਾਰਜਨਾਂ |
| ਸੰਤ ਸਹਾਈ ਰਾਮ ਕੇ, ਕਰਿ ਕਿਰਪਾ ਦੀਆ ਮਿਲਾਇ ॥ | |
| ਸੇਜ ਸੁਹਾਵੀ ਸਰਬ ਸੁਖ, ਹੁਣਿ ਦੁਖਾ ਨਾਹੀ ਜਾਇ ॥ | ਦੁਖਾਂ |
| ਇਛ ਪੁਨੀ ਵਡਭਾਗਣੀ, ਵਰੁ ਪਾਇਆ ਹਰਿ ਰਾਇ ॥ | |
| ਮਿਲਿ ਸਹੀਆ ਮੰਗਲੁ ਗਾਵਹੀ, ਗੀਤ ਗੋਵਿੰਦ ਅਲਾਇ ॥ | ਸਹੀਆਂ, ਗਾਵਹੀਂ |
| ਹਰਿ ਜੇਹਾ ਅਵਰੁ ਨ ਦਿਸਈ, ਕੋਈ ਦੂਜਾ, ਲਵੈ ਨ ਲਾਇ ॥ | |
| ਹਲਤੁ ਪਲਤੁ ਸਵਾਰਿਓਨੁ, ਨਿਹਚਲ ਦਿਤੀਅਨੁ ਜਾਇ ॥ | |
| ਸੰਸਾਰ ਸਾਗਰ ਤੇ ਰਖਿਅਨੁ, ਬਹੁੜਿ ਨ ਜਨਮੈ ਧਾਇ ॥ | |
| ਜਿਹਵਾ ਏਕ, ਅਨੇਕ ਗੁਣ, ਤਰੇ, ਨਾਨਕ, ਚਰਣੀ ਪਾਇ ॥ | ਚਰਣੀਂ |
| ਫਲਗੁਣਿ ਨਿਤ ਸਲਾਹੀਐ, ਜਿਸ ਨੋ ਤਿਲੁ ਨ ਤਮਾਇ ॥੧੩॥ | |
| ਜਿਨਿ ਜਿਨਿ ਨਾਮੁ ਧਿਆਇਆ, ਤਿਨ ਕੇ ਕਾਜ ਸਰੇ ॥ | |
| ਹਰਿ ਗੁਰੁ ਪੂਰਾ ਆਰਾਧਿਆ, ਦਰਗਹ ਸਚਿ ਖਰੇ ॥ | |
| ਸਰਬ ਸੁਖਾ ਨਿਧਿ ਚਰਣ ਹਰਿ, ਭਉਜਲੁ ਬਿਖਮੁ ਤਰੇ ॥ | ਸੁਖਾਂ |
| ਪ੍ਰੇਮ ਭਗਤਿ ਤਿਨ ਪਾਈਆ, ਬਿਖਿਆ ਨਾਹਿ ਜਰੇ ॥ | |
| ਕੂੜ ਗਏ, ਦੁਬਿਧਾ ਨਸੀ, ਪੂਰਨ ਸਚਿ ਭਰੇ ॥ | |
| ਪਾਰਬ੍ਰਹਮੁ ਪ੍ਰਭੁ ਸੇਵਦੇ, ਮਨ ਅੰਦਰਿ ਏਕੁ ਧਰੇ ॥ | ਸੇਂਵਦੇ |
| ਮਾਹ ਦਿਵਸ ਮੂਰਤ ਭਲੇ, ਜਿਸ ਕਉ ਨਦਰਿ ਕਰੇ ॥ | |
| ਨਾਨਕੁ ਮੰਗੈ ਦਰਸ ਦਾਨੁ, ਕਿਰਪਾ ਕਰਹੁ ਹਰੇ ॥੧੪॥੧॥ | ਦਰਸ਼ |