| ਗੁਰਬਾਣੀ ਪਾਠ | ਉਚਾਰਨ ਸੇਧ |
|---|---|
| ੴ ਸਤਿ ਗੁਰਪ੍ਰਸਾਦਿ ॥ | |
| ਰਾਮਕਲੀ ਕੀ ਵਾਰ, ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ | |
| ਨਾਉ ਕਰਤਾ ਕਾਦਰੁ ਕਰੇ, ਕਿਉ ਬੋਲੁ ਹੋਵੈ ਜੋਖੀਵਦੈ ॥ | ਨਾਉਂ, ਕਿਉਂ, ਜੋਖੀਂਵਦੈ |
| ਦੇ ਗੁਨਾ ਸਤਿ ਭੈਣ ਭਰਾਵ ਹੈ, ਪਾਰੰਗਤਿ ਦਾਨੁ ਪੜੀਵਦੈ ॥ | ਗੁਨਾਂ, ਹੈਂ, ਪੜੀਂਵਦੈ |
| ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥ | ਨੀਂਵ |
| ਲਹਣੇ ਧਰਿਓਨੁ ਛਤੁ ਸਿਰਿ, ਕਰਿ ਸਿਫਤੀ ਅੰਮ੍ਰਿਤੁ ਪੀਵਦੈ ॥ | ਪੀਂਵਦੈ |
| ਮਤਿ ਗੁਰ ਆਤਮ ਦੇਵ ਦੀ, ਖੜਗਿ ਜੋਰਿ ਪਰਾਕੁਇ ਜੀਅ ਦੈ ॥ | ਜ਼ੋਰਿ |
| ਗੁਰਿ ਚੇਲੇ ਰਹਰਾਸਿ ਕੀਈ, ਨਾਨਕਿ ਸਲਾਮਤਿ ਥੀਵਦੈ ॥ | ਥੀਂਵਦੈ |
| ਸਹਿ ਟਿਕਾ ਦਿਤੋਸੁ ਜੀਵਦੈ ॥੧॥ | ਸ਼ਹਿ, ਟਿੱਕਾ, ਜੀਂਵਦੈ |
| ਲਹਣੇ ਦੀ ਫੇਰਾਈਐ, ਨਾਨਕਾ ਦੋਹੀ ਖਟੀਐ ॥ | |
| ਜੋਤਿ ਓਹਾ, ਜੁਗਤਿ ਸਾਇ, ਸਹਿ ਕਾਇਆ ਫੇਰਿ ਪਲਟੀਐ ॥ | ਸ਼ਹਿ, ਕਾਂਇਆ, ਪਲੱਟੀਐ |
| ਝੁਲੈ ਸੁ ਛਤੁ ਨਿਰੰਜਨੀ, ਮਲਿ ਤਖਤੁ ਬੈਠਾ ਗੁਰ ਹਟੀਐ ॥ | ਛੱਤੁ, ਮੱਲਿ, ਹੱਟੀਐ |
| ਕਰਹਿ ਜਿ ਗੁਰ ਫੁਰਮਾਇਆ, ਸਿਲ ਜੋਗੁ ਅਲੂਣੀ ਚਟੀਐ ॥ | ਕਰਹਿਂ |
| ਲੰਗਰੁ ਚਲੈ ਗੁਰ ਸਬਦਿ ਹਰਿ, ਤੋਟਿ ਨ ਆਵੀ ਖਟੀਐ ॥ | ਸ਼ਬਦਿ |
| ਖਰਚੇ ਦਿਤਿ ਖਸੰਮ ਦੀ, ਆਪ ਖਹਦੀ ਖੈਰਿ ਦਬਟੀਐ ॥ | ਦਬੱਟੀਐ |
| ਹੋਵੈ ਸਿਫਤਿ ਖਸੰਮ ਦੀ, ਨੂਰੁ ਅਰਸਹੁ ਕੁਰਸਹੁ ਝਟੀਐ ॥ | ਅਰਸ਼ਹੁ, ਝੱਟੀਐ |
| ਤੁਧੁ ਡਿਠੇ ਸਚੇ ਪਾਤਿਸਾਹ, ਮਲੁ ਜਨਮ ਜਨਮ ਦੀ ਕਟੀਐ ॥ | ਸੱਚੇ, ਪਾਤਸ਼ਾਹ, ਕੱਟੀਐ |
| ਸਚੁ ਜਿ ਗੁਰਿ ਫੁਰਮਾਇਆ, ਕਿਉ ਏਦੂ ਬੋਲਹੁ ਹਟੀਐ ॥ | ਕਿਉਂ, ਏਦੂੰ, ਬੋਲਹੁਂ, ਹੱਟੀਐ |
| ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨ੍ ਮੁਰਟੀਐ ॥ | ਪੁਤ੍ਰੀਂ, ਪੀਰਹੁਂ, ਮੁਰੱਟੀਐ |
| ਦਿਲਿ ਖੋਟੈ, ਆਕੀ ਫਿਰਨਿ੍, ਬੰਨਿ੍ ਭਾਰੁ ਉਚਾਇਨਿ੍ ਛਟੀਐ ॥ | ਛੱਟੀਐ |
| ਜਿਨਿ ਆਖੀ ਸੋਈ ਕਰੇ, ਜਿਨਿ ਕੀਤੀ ਤਿਨੈ ਥਟੀਐ ॥ | ਥੱਟੀਐ |
| ਕਉਣੁ ਹਾਰੇ, ਕਿਨਿ ਉਵਟੀਐ ॥੨॥ | ਉਵੱਟੀਐ |
| ਜਿਨਿ ਕੀਤੀ, ਸੋ ਮੰਨਣਾ, ਕੋ ਸਾਲੁ, ਜਿਵਾਹੇ ਸਾਲੀ ॥ | ਜਿਵਾਹੇਂ, ਸ਼ਾਲੀ |
| ਧਰਮ ਰਾਇ ਹੈ ਦੇਵਤਾ, ਲੈ ਗਲਾ ਕਰੇ ਦਲਾਲੀ ॥ | ਗੱਲਾਂ |
| ਸਤਿਗੁਰੁ ਆਖੈ, ਸਚਾ ਕਰੇ, ਸਾ ਬਾਤ ਹੋਵੈ ਦਰਹਾਲੀ ॥ | ਸੱਚਾ |
| ਗੁਰ ਅੰਗਦ ਦੀ ਦੋਹੀ ਫਿਰੀ, ਸਚੁ ਕਰਤੈ ਬੰਧਿ ਬਹਾਲੀ ॥ | |
| ਨਾਨਕੁ ਕਾਇਆ ਪਲਟੁ ਕਰਿ, ਮਲਿ ਤਖਤੁ ਬੈਠਾ ਸੈ ਡਾਲੀ ॥ | ਕਾਂਇਆ, ਮੱਲਿ, ਸੈਂ, ਡਾਲੀਂ |
| ਦਰੁ ਸੇਵੇ ਉਮਤਿ ਖੜੀ, ਮਸਕਲੈ ਹੋਇ ਜੰਗਾਲੀ ॥ | ਜ਼ੰਗਾਲੀ |
| ਦਰਿ ਦਰਵੇਸੁ ਖਸੰਮ ਦੈ, ਨਾਇ ਸਚੈ ਬਾਣੀ ਲਾਲੀ ॥ | ਦਰਵੇਸ਼ੁ, ਨਾਂਇਂ |
| ਬਲਵੰਡ ਖੀਵੀ ਨੇਕ ਜਨ, ਜਿਸੁ ਬਹੁਤੀ ਛਾਉ ਪਤ੍ਰਾਲੀ ॥ | ਜ਼ਨ, ਛਾਂਉ |
| ਲੰਗਰਿ ਦਉਲਤਿ ਵੰਡੀਐ, ਰਸੁ ਅੰਮ੍ਰਿਤੁ ਖੀਰਿ ਘਿਆਲੀ ॥ | |
| ਗੁਰਸਿਖਾ ਕੇ ਮੁਖ ਉਜਲੇ, ਮਨਮੁਖ ਥੀਏ ਪਰਾਲੀ ॥ | ਗੁਰਸਿਖਾਂ |
| ਪਏ ਕਬੂਲੁ ਖਸੰਮ ਨਾਲਿ, ਜਾਂ ਘਾਲ ਮਰਦੀ ਘਾਲੀ ॥ | |
| ਮਾਤਾ ਖੀਵੀ ਸਹੁ ਸੋਇ, ਜਿਨਿ ਗੋਇ ਉਠਾਲੀ ॥੩॥ | |
| ਹੋਰਿਂਓ ਗੰਗ ਵਹਾਈਐ, ਦੁਨਿਆਈ ਆਖੈ ਕਿ ਕਿਓਨੁ ॥ | |
| ਨਾਨਕ ਈਸਰਿ ਜਗਨਾਥਿ, ਉਚਹਦੀ ਵੈਣੁ ਵਿਰਿਕਿਓਨੁ ॥ | ਈਸ਼ਰਿ, ਉਚ-ਹੱਦੀ |
| ਮਾਧਾਣਾ ਪਰਬਤੁ ਕਰਿ, ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ ॥ | ਸ਼ਬਦਿ |
| ਚਉਦਹ ਰਤਨ ਨਿਕਾਲਿਅਨੁ, ਕਰਿ ਆਵਾ ਗਉਣੁ ਚਿਲਕਿਓਨੁ ॥ | ਚਉਦਹਂ |
| ਕੁਦਰਤਿ ਅਹਿ ਵੇਖਾਲੀਅਨੁ, ਜਿਣਿ ਐਵਡ ਪਿਡ ਠਿਣਕਿਓਨੁ ॥ | ਪਿੰਡ |
| ਲਹਣੇ ਧਰਿਓਨੁ ਛਤ੍ਰੁ ਸਿਰਿ, ਅਸਮਾਨਿ ਕਿਆੜਾ ਛਿਕਿਓਨੁ ॥ | |
| ਜੋਤਿ ਸਮਾਣੀ ਜੋਤਿ ਮਾਹਿ, ਆਪੁ ਆਪੈ ਸੇਤੀ ਮਿਕਿਓਨੁ ॥ | |
| ਸਿਖਾਂ ਪੁਤ੍ਰਾਂ ਘੋਖਿ ਕੈ, ਸਭ ਉਮਤਿ ਵੇਖਹੁ ਜਿ ਕਿਓਨੁ ॥ | |
| ਜਾਂ ਸੁਧੋਸੁ, ਤਾਂ ਲਹਣਾ ਟਿਕਿਓਨੁ ॥੪॥ | |
| ਫੇਰਿ ਵਸਾਇਆ ਫੇਰੁਆਣਿ, ਸਤਿਗੁਰਿ ਖਾਡੂਰੁ ॥ | |
| ਜਪੁ ਤਪੁ ਸੰਜਮੁ ਨਾਲਿ ਤੁਧੁ, ਹੋਰੁ ਮੁਚੁ ਗਰੂਰੁ ॥ | |
| ਲਬੁ ਵਿਣਾਹੇ ਮਾਣਸਾ, ਜਿਉ ਪਾਣੀ ਬੂਰੁ ॥ | ਮਾਣਸਾਂ, ਜਿਉਂ |
| ਵਰ੍ਹਿਐ ਦਰਗਹ ਗੁਰੂ ਕੀ, ਕੁਦਰਤੀ ਨੂਰੁ ॥ | ਵਰ੍ਹਿਐਂ |
| ਜਿਤੁ ਸੁ ਹਾਥ ਨ ਲਭਈ, ਤੂੰ ਓਹੁ ਠਰੂਰੁ ॥ | |
| ਨਉ ਨਿਧਿ ਨਾਮੁ ਨਿਧਾਨੁ ਹੈ, ਤੁਧੁ ਵਿਚਿ ਭਰਪੂਰੁ ॥ | |
| ਨਿੰਦਾ ਤੇਰੀ ਜੋ ਕਰੇ, ਸੋ ਵੰਞੈ ਚੂਰੁ ॥ | |
| ਨੇੜੈ ਦਿਸੈ ਮਾਤ ਲੋਕ, ਤੁਧੁ ਸੁਝੈ ਦੂਰੁ ॥ | |
| ਫੇਰਿ ਵਸਾਇਆ ਫੇਰੁਆਣਿ, ਸਤਿਗੁਰਿ ਖਾਡੂਰੁ ॥੫॥ | |
| ਸੋ ਟਿਕਾ, ਸੋ ਬੈਹਣਾ, ਸੋਈ ਦੀਬਾਣੁ ॥ | ਟਿੱਕਾ |
| ਪਿਯੂ ਦਾਦੇ ਜੇਵਿਹਾ, ਪੋਤਾ ਪਰਵਾਣੁ ॥ | ਪਿਊ |
| ਜਿਨਿ ਬਾਸਕੁ ਨੇਤ੍ਰੈ ਘਤਿਆ, ਕਰਿ ਨੇਹੀ ਤਾਣੁ ॥ | |
| ਜਿਨਿ ਸਮੁੰਦੁ ਵਿਰੋਲਿਆ, ਕਰਿ ਮੇਰੁ ਮਧਾਣੁ ॥ | |
| ਚਉਦਹ ਰਤਨ ਨਿਕਾਲਿਅਨੁ, ਕੀਤੋਨੁ ਚਾਨਾਣੁ ॥ | ਚਉਦਹਂ |
| ਘੋੜਾ ਕੀਤੋ ਸਹਜ ਦਾ, ਜਤੁ ਕੀਓ ਪਲਾਣੁ ॥ | |
| ਧਣਖੁ ਚੜਾਇਓ ਸਤ ਦਾ, ਜਸ ਹੰਦਾ ਬਾਣੁ ॥ | ਧਣੱਖੁ |
| ਕਲਿ ਵਿਚਿ ਧੂ ਅੰਧਾਰੁ ਸਾ, ਚੜਿਆ ਰੈ ਭਾਣੁ ॥ | ਧੂੰ |
| ਸਤਹੁ ਖੇਤੁ ਜਮਾਇਓ, ਸਤਹੁ ਛਾਵਾਣੁ ॥ | ਸਤਹੁਂ |
| ਨਿਤ ਰਸੋਈ ਤੇਰੀਐ, ਘਿਉ ਮੈਦਾ ਖਾਣੁ ॥ | |
| ਚਾਰੇ ਕੁੰਡਾਂ ਸੁਝੀਓਸੁ, ਮਨ ਮਹਿ ਸਬਦੁ ਪਰਵਾਣੁ ॥ | ਸ਼ਬਦੁ |
| ਆਵਾਗਉਣੁ ਨਿਵਾਰਿਓ, ਕਰਿ ਨਦਰਿ ਨੀਸਾਣੁ ॥ | ਨੀਸ਼ਾਣੁ |
| ਅਉਤਰਿਆ ਅਉਤਾਰੁ ਲੈ, ਸੋ ਪੁਰਖੁ ਸੁਜਾਣੁ ॥ | |
| ਝਖੜਿ ਵਾਉ ਨ ਡੋਲਈ, ਪਰਬਤੁ ਮੇਰਾਣੁ ॥ | |
| ਜਾਣੈ ਬਿਰਥਾ ਜੀਅ ਕੀ, ਜਾਣੀ ਹੂ ਜਾਣੁ ॥ | ਹੂੰ |
| ਕਿਆ ਸਾਲਾਹੀ ਸਚੇ ਪਾਤਿਸਾਹ, ਜਾਂ ਤੂ ਸੁਘੜੁ ਸੁਜਾਣੁ ॥ | ਸਾਲਾਹੀਂ, ਪਾਤਸ਼ਾਹ |
| ਦਾਨੁ ਜਿ ਸਤਿਗੁਰ ਭਾਵਸੀ, ਸੋ ਸਤੇ ਦਾਣੁ ॥ | |
| ਨਾਨਕ ਹੰਦਾ ਛਤ੍ਰੁ ਸਿਰਿ, ਉਮਤਿ ਹੈਰਾਣੁ ॥ | ਛੱਤ੍ਰੁ |
| ਸੋ ਟਿਕਾ, ਸੋ ਬੈਹਣਾ, ਸੋਈ ਦੀਬਾਣੁ ॥ | ਟਿੱਕਾ |
| ਪਿਯੂ ਦਾਦੇ ਜੇਵਿਹਾ, ਪੋਤ੍ਰਾ ਪਰਵਾਣੁ ॥੬॥ | |
| ਧੰਨੁ ਧੰਨੁ ਰਾਮਦਾਸ ਗੁਰੁ, ਜਿਨਿ ਸਿਰਿਆ, ਤਿਨੈ ਸਵਾਰਿਆ ॥ | |
| ਪੂਰੀ ਹੋਈ ਕਰਾਮਾਤਿ, ਆਪਿ ਸਿਰਜਣਹਾਰੈ ਧਾਰਿਆ ॥ | |
| ਸਿਖੀ ਅਤੈ ਸੰਗਤੀ, ਪਾਰਬ੍ਰਹਮੁ ਕਰਿ ਨਮਸਕਾਰਿਆ ॥ | ਸਿਖੀਂ, ਸੰਗਤੀਂ |
| ਅਟਲੁ, ਅਥਾਹੁ, ਅਤੋਲੁ ਤੂ, ਤੇਰਾ ਅੰਤੁ ਨ ਪਾਰਾਵਾਰਿਆ ॥ | |
| ਜਿਨੀ੍ ਤੂੰ ਸੇਵਿਆ ਭਾਉ ਕਰਿ, ਸੇ ਤੁਧੁ ਪਾਰਿ ਉਤਾਰਿਆ ॥ | ਜਿਨੀ੍ਂ |
| ਲਬੁ, ਲੋਭੁ, ਕਾਮੁ, ਕ੍ਰੋਧੁ, ਮੋਹੁ, ਮਾਰਿ ਕਢੇ ਤੁਧੁ ਸਪਰਵਾਰਿਆ ॥ | |
| ਧੰਨੁ ਸੁ ਤੇਰਾ ਥਾਨੁ ਹੈ, ਸਚੁ ਤੇਰਾ ਪੈਸਕਾਰਿਆ ॥ | ਪੈਸ਼ਕਾਰਿਆ |
| ਨਾਨਕੁ ਤੂ, ਲਹਣਾ ਤੂ ਹੈ, ਗੁਰੁ ਅਮਰੁ ਤੂ ਵੀਚਾਰਿਆ ॥ | ਹੈਂ |
| ਗੁਰੁ ਡਿਠਾ, ਤਾਂ ਮਨੁ ਸਾਧਾਰਿਆ ॥੭॥ | |
| ਚਾਰੇ ਜਾਗੇ, ਚਹੁ ਜੁਗੀ, ਪੰਚਾਇਣੁ ਆਪੇ ਹੋਆ ॥ | ਚਹੁਂ, ਜੁਗੀਂ |
| ਆਪੀਨੈ੍ ਆਪੁ ਸਾਜਿਓਨੁ, ਆਪੇ ਹੀ ਥੰਮਿ੍ ਖਲੋਆ ॥ | |
| ਆਪੇ ਪਟੀ, ਕਲਮ ਆਪਿ, ਆਪਿ ਲਿਖਣਹਾਰਾ ਹੋਆ ॥ | ਪੱਟੀ |
| ਸਭ ਉਮਤਿ ਆਵਣ ਜਾਵਣੀ, ਆਪੇ ਹੀ ਨਵਾ ਨਿਰੋਆ ॥ | ਨਵਾਂ |
| ਤਖਤਿ ਬੈਠਾ ਅਰਜਨ ਗੁਰੂ, ਸਤਿਗੁਰ ਕਾ ਖਿਵੈ ਚੰਦੋਆ ॥ | |
| ਉਗਵਣਹੁ ਤੈ ਆਥਵਣਹੁ, ਚਹੁ ਚਕੀ ਕੀਅਨੁ ਲੋਆ ॥ | ਉਗਵਣਹੁਂ, ਆਥਵਣਹੁਂ, ਚਕੀਂ |
| ਜਿਨੀ੍ ਗੁਰੂ ਨ ਸੇਵਿਓ, ਮਨਮੁਖਾ ਪਇਆ ਮੋਆ ॥ | ਜਿਨੀ੍ਂ, ਮਨਮੁਖਾਂ |
| ਦੂਣੀ ਚਉਣੀ ਕਰਾਮਾਤਿ ਸਚੇ ਕਾ ਸਚਾ ਢੋਆ ॥ | |
| ਚਾਰੇ ਜਾਗੇ, ਚਹੁ ਜੁਗੀ, ਪੰਚਾਇਣੁ ਆਪੇ ਹੋਆ ॥੮॥੧॥ | ਚਹੁਂ, ਜੁਗੀਂ |