Sri Ramkali Ki Vaar Santhiya

  • Home
  • Sri Ramkali Ki Vaar Santhiya

ਸੰਥਿਆ - ਸ੍ਰੀ ਰਾਮਕਲੀ ਕੀ ਵਾਰ

ਗੁਰਬਾਣੀ ਪਾਠਉਚਾਰਨ ਸੇਧ
ੴ ਸਤਿ ਗੁਰਪ੍ਰਸਾਦਿ ॥
ਰਾਮਕਲੀ ਕੀ ਵਾਰ, ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ
ਨਾਉ ਕਰਤਾ ਕਾਦਰੁ ਕਰੇ, ਕਿਉ ਬੋਲੁ ਹੋਵੈ ਜੋਖੀਵਦੈ ॥ਨਾਉਂ, ਕਿਉਂ, ਜੋਖੀਂਵਦੈ
ਦੇ ਗੁਨਾ ਸਤਿ ਭੈਣ ਭਰਾਵ ਹੈ, ਪਾਰੰਗਤਿ ਦਾਨੁ ਪੜੀਵਦੈ ॥ਗੁਨਾਂ, ਹੈਂ, ਪੜੀਂਵਦੈ
ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥ਨੀਂਵ
ਲਹਣੇ ਧਰਿਓਨੁ ਛਤੁ ਸਿਰਿ, ਕਰਿ ਸਿਫਤੀ ਅੰਮ੍ਰਿਤੁ ਪੀਵਦੈ ॥ਪੀਂਵਦੈ
ਮਤਿ ਗੁਰ ਆਤਮ ਦੇਵ ਦੀ, ਖੜਗਿ ਜੋਰਿ ਪਰਾਕੁਇ ਜੀਅ ਦੈ ॥ਜ਼ੋਰਿ
ਗੁਰਿ ਚੇਲੇ ਰਹਰਾਸਿ ਕੀਈ, ਨਾਨਕਿ ਸਲਾਮਤਿ ਥੀਵਦੈ ॥ਥੀਂਵਦੈ
ਸਹਿ ਟਿਕਾ ਦਿਤੋਸੁ ਜੀਵਦੈ ॥੧॥ਸ਼ਹਿ, ਟਿੱਕਾ, ਜੀਂਵਦੈ
ਲਹਣੇ ਦੀ ਫੇਰਾਈਐ, ਨਾਨਕਾ ਦੋਹੀ ਖਟੀਐ ॥
ਜੋਤਿ ਓਹਾ, ਜੁਗਤਿ ਸਾਇ, ਸਹਿ ਕਾਇਆ ਫੇਰਿ ਪਲਟੀਐ ॥ਸ਼ਹਿ, ਕਾਂਇਆ, ਪਲੱਟੀਐ
ਝੁਲੈ ਸੁ ਛਤੁ ਨਿਰੰਜਨੀ, ਮਲਿ ਤਖਤੁ ਬੈਠਾ ਗੁਰ ਹਟੀਐ ॥ਛੱਤੁ, ਮੱਲਿ, ਹੱਟੀਐ
ਕਰਹਿ ਜਿ ਗੁਰ ਫੁਰਮਾਇਆ, ਸਿਲ ਜੋਗੁ ਅਲੂਣੀ ਚਟੀਐ ॥ਕਰਹਿਂ
ਲੰਗਰੁ ਚਲੈ ਗੁਰ ਸਬਦਿ ਹਰਿ, ਤੋਟਿ ਨ ਆਵੀ ਖਟੀਐ ॥ਸ਼ਬਦਿ
ਖਰਚੇ ਦਿਤਿ ਖਸੰਮ ਦੀ, ਆਪ ਖਹਦੀ ਖੈਰਿ ਦਬਟੀਐ ॥ਦਬੱਟੀਐ
ਹੋਵੈ ਸਿਫਤਿ ਖਸੰਮ ਦੀ, ਨੂਰੁ ਅਰਸਹੁ ਕੁਰਸਹੁ ਝਟੀਐ ॥ਅਰਸ਼ਹੁ, ਝੱਟੀਐ
ਤੁਧੁ ਡਿਠੇ ਸਚੇ ਪਾਤਿਸਾਹ, ਮਲੁ ਜਨਮ ਜਨਮ ਦੀ ਕਟੀਐ ॥ਸੱਚੇ, ਪਾਤਸ਼ਾਹ, ਕੱਟੀਐ
ਸਚੁ ਜਿ ਗੁਰਿ ਫੁਰਮਾਇਆ, ਕਿਉ ਏਦੂ ਬੋਲਹੁ ਹਟੀਐ ॥ਕਿਉਂ, ਏਦੂੰ, ਬੋਲਹੁਂ, ਹੱਟੀਐ
ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨ੍ ਮੁਰਟੀਐ ॥ਪੁਤ੍ਰੀਂ, ਪੀਰਹੁਂ, ਮੁਰੱਟੀਐ
ਦਿਲਿ ਖੋਟੈ, ਆਕੀ ਫਿਰਨਿ੍, ਬੰਨਿ੍ ਭਾਰੁ ਉਚਾਇਨਿ੍ ਛਟੀਐ ॥ਛੱਟੀਐ
ਜਿਨਿ ਆਖੀ ਸੋਈ ਕਰੇ, ਜਿਨਿ ਕੀਤੀ ਤਿਨੈ ਥਟੀਐ ॥ਥੱਟੀਐ
ਕਉਣੁ ਹਾਰੇ, ਕਿਨਿ ਉਵਟੀਐ ॥੨॥ਉਵੱਟੀਐ
ਜਿਨਿ ਕੀਤੀ, ਸੋ ਮੰਨਣਾ, ਕੋ ਸਾਲੁ, ਜਿਵਾਹੇ ਸਾਲੀ ॥ਜਿਵਾਹੇਂ, ਸ਼ਾਲੀ
ਧਰਮ ਰਾਇ ਹੈ ਦੇਵਤਾ, ਲੈ ਗਲਾ ਕਰੇ ਦਲਾਲੀ ॥ਗੱਲਾਂ
ਸਤਿਗੁਰੁ ਆਖੈ, ਸਚਾ ਕਰੇ, ਸਾ ਬਾਤ ਹੋਵੈ ਦਰਹਾਲੀ ॥ਸੱਚਾ
ਗੁਰ ਅੰਗਦ ਦੀ ਦੋਹੀ ਫਿਰੀ, ਸਚੁ ਕਰਤੈ ਬੰਧਿ ਬਹਾਲੀ ॥
ਨਾਨਕੁ ਕਾਇਆ ਪਲਟੁ ਕਰਿ, ਮਲਿ ਤਖਤੁ ਬੈਠਾ ਸੈ ਡਾਲੀ ॥ਕਾਂਇਆ, ਮੱਲਿ, ਸੈਂ, ਡਾਲੀਂ
ਦਰੁ ਸੇਵੇ ਉਮਤਿ ਖੜੀ, ਮਸਕਲੈ ਹੋਇ ਜੰਗਾਲੀ ॥ਜ਼ੰਗਾਲੀ
ਦਰਿ ਦਰਵੇਸੁ ਖਸੰਮ ਦੈ, ਨਾਇ ਸਚੈ ਬਾਣੀ ਲਾਲੀ ॥ਦਰਵੇਸ਼ੁ, ਨਾਂਇਂ
ਬਲਵੰਡ ਖੀਵੀ ਨੇਕ ਜਨ, ਜਿਸੁ ਬਹੁਤੀ ਛਾਉ ਪਤ੍ਰਾਲੀ ॥ਜ਼ਨ, ਛਾਂਉ
ਲੰਗਰਿ ਦਉਲਤਿ ਵੰਡੀਐ, ਰਸੁ ਅੰਮ੍ਰਿਤੁ ਖੀਰਿ ਘਿਆਲੀ ॥
ਗੁਰਸਿਖਾ ਕੇ ਮੁਖ ਉਜਲੇ, ਮਨਮੁਖ ਥੀਏ ਪਰਾਲੀ ॥ਗੁਰਸਿਖਾਂ
ਪਏ ਕਬੂਲੁ ਖਸੰਮ ਨਾਲਿ, ਜਾਂ ਘਾਲ ਮਰਦੀ ਘਾਲੀ ॥
ਮਾਤਾ ਖੀਵੀ ਸਹੁ ਸੋਇ, ਜਿਨਿ ਗੋਇ ਉਠਾਲੀ ॥੩॥
ਹੋਰਿਂਓ ਗੰਗ ਵਹਾਈਐ, ਦੁਨਿਆਈ ਆਖੈ ਕਿ ਕਿਓਨੁ ॥
ਨਾਨਕ ਈਸਰਿ ਜਗਨਾਥਿ, ਉਚਹਦੀ ਵੈਣੁ ਵਿਰਿਕਿਓਨੁ ॥ਈਸ਼ਰਿ, ਉਚ-ਹੱਦੀ
ਮਾਧਾਣਾ ਪਰਬਤੁ ਕਰਿ, ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ ॥ਸ਼ਬਦਿ
ਚਉਦਹ ਰਤਨ ਨਿਕਾਲਿਅਨੁ, ਕਰਿ ਆਵਾ ਗਉਣੁ ਚਿਲਕਿਓਨੁ ॥ਚਉਦਹਂ
ਕੁਦਰਤਿ ਅਹਿ ਵੇਖਾਲੀਅਨੁ, ਜਿਣਿ ਐਵਡ ਪਿਡ ਠਿਣਕਿਓਨੁ ॥ਪਿੰਡ
ਲਹਣੇ ਧਰਿਓਨੁ ਛਤ੍ਰੁ ਸਿਰਿ, ਅਸਮਾਨਿ ਕਿਆੜਾ ਛਿਕਿਓਨੁ ॥
ਜੋਤਿ ਸਮਾਣੀ ਜੋਤਿ ਮਾਹਿ, ਆਪੁ ਆਪੈ ਸੇਤੀ ਮਿਕਿਓਨੁ ॥
ਸਿਖਾਂ ਪੁਤ੍ਰਾਂ ਘੋਖਿ ਕੈ, ਸਭ ਉਮਤਿ ਵੇਖਹੁ ਜਿ ਕਿਓਨੁ ॥
ਜਾਂ ਸੁਧੋਸੁ, ਤਾਂ ਲਹਣਾ ਟਿਕਿਓਨੁ ॥੪॥
ਫੇਰਿ ਵਸਾਇਆ ਫੇਰੁਆਣਿ, ਸਤਿਗੁਰਿ ਖਾਡੂਰੁ ॥
ਜਪੁ ਤਪੁ ਸੰਜਮੁ ਨਾਲਿ ਤੁਧੁ, ਹੋਰੁ ਮੁਚੁ ਗਰੂਰੁ ॥
ਲਬੁ ਵਿਣਾਹੇ ਮਾਣਸਾ, ਜਿਉ ਪਾਣੀ ਬੂਰੁ ॥ਮਾਣਸਾਂ, ਜਿਉਂ
ਵਰ੍ਹਿਐ ਦਰਗਹ ਗੁਰੂ ਕੀ, ਕੁਦਰਤੀ ਨੂਰੁ ॥ਵਰ੍ਹਿਐਂ
ਜਿਤੁ ਸੁ ਹਾਥ ਨ ਲਭਈ, ਤੂੰ ਓਹੁ ਠਰੂਰੁ ॥
ਨਉ ਨਿਧਿ ਨਾਮੁ ਨਿਧਾਨੁ ਹੈ, ਤੁਧੁ ਵਿਚਿ ਭਰਪੂਰੁ ॥
ਨਿੰਦਾ ਤੇਰੀ ਜੋ ਕਰੇ, ਸੋ ਵੰਞੈ ਚੂਰੁ ॥
ਨੇੜੈ ਦਿਸੈ ਮਾਤ ਲੋਕ, ਤੁਧੁ ਸੁਝੈ ਦੂਰੁ ॥
ਫੇਰਿ ਵਸਾਇਆ ਫੇਰੁਆਣਿ, ਸਤਿਗੁਰਿ ਖਾਡੂਰੁ ॥੫॥
ਸੋ ਟਿਕਾ, ਸੋ ਬੈਹਣਾ, ਸੋਈ ਦੀਬਾਣੁ ॥ਟਿੱਕਾ
ਪਿਯੂ ਦਾਦੇ ਜੇਵਿਹਾ, ਪੋਤਾ ਪਰਵਾਣੁ ॥ਪਿਊ
ਜਿਨਿ ਬਾਸਕੁ ਨੇਤ੍ਰੈ ਘਤਿਆ, ਕਰਿ ਨੇਹੀ ਤਾਣੁ ॥
ਜਿਨਿ ਸਮੁੰਦੁ ਵਿਰੋਲਿਆ, ਕਰਿ ਮੇਰੁ ਮਧਾਣੁ ॥
ਚਉਦਹ ਰਤਨ ਨਿਕਾਲਿਅਨੁ, ਕੀਤੋਨੁ ਚਾਨਾਣੁ ॥ਚਉਦਹਂ
ਘੋੜਾ ਕੀਤੋ ਸਹਜ ਦਾ, ਜਤੁ ਕੀਓ ਪਲਾਣੁ ॥
ਧਣਖੁ ਚੜਾਇਓ ਸਤ ਦਾ, ਜਸ ਹੰਦਾ ਬਾਣੁ ॥ਧਣੱਖੁ
ਕਲਿ ਵਿਚਿ ਧੂ ਅੰਧਾਰੁ ਸਾ, ਚੜਿਆ ਰੈ ਭਾਣੁ ॥ਧੂੰ
ਸਤਹੁ ਖੇਤੁ ਜਮਾਇਓ, ਸਤਹੁ ਛਾਵਾਣੁ ॥ਸਤਹੁਂ
ਨਿਤ ਰਸੋਈ ਤੇਰੀਐ, ਘਿਉ ਮੈਦਾ ਖਾਣੁ ॥
ਚਾਰੇ ਕੁੰਡਾਂ ਸੁਝੀਓਸੁ, ਮਨ ਮਹਿ ਸਬਦੁ ਪਰਵਾਣੁ ॥ਸ਼ਬਦੁ
ਆਵਾਗਉਣੁ ਨਿਵਾਰਿਓ, ਕਰਿ ਨਦਰਿ ਨੀਸਾਣੁ ॥ਨੀਸ਼ਾਣੁ
ਅਉਤਰਿਆ ਅਉਤਾਰੁ ਲੈ, ਸੋ ਪੁਰਖੁ ਸੁਜਾਣੁ ॥
ਝਖੜਿ ਵਾਉ ਨ ਡੋਲਈ, ਪਰਬਤੁ ਮੇਰਾਣੁ ॥
ਜਾਣੈ ਬਿਰਥਾ ਜੀਅ ਕੀ, ਜਾਣੀ ਹੂ ਜਾਣੁ ॥ਹੂੰ
ਕਿਆ ਸਾਲਾਹੀ ਸਚੇ ਪਾਤਿਸਾਹ, ਜਾਂ ਤੂ ਸੁਘੜੁ ਸੁਜਾਣੁ ॥ਸਾਲਾਹੀਂ, ਪਾਤਸ਼ਾਹ
ਦਾਨੁ ਜਿ ਸਤਿਗੁਰ ਭਾਵਸੀ, ਸੋ ਸਤੇ ਦਾਣੁ ॥
ਨਾਨਕ ਹੰਦਾ ਛਤ੍ਰੁ ਸਿਰਿ, ਉਮਤਿ ਹੈਰਾਣੁ ॥ਛੱਤ੍ਰੁ
ਸੋ ਟਿਕਾ, ਸੋ ਬੈਹਣਾ, ਸੋਈ ਦੀਬਾਣੁ ॥ਟਿੱਕਾ
ਪਿਯੂ ਦਾਦੇ ਜੇਵਿਹਾ, ਪੋਤ੍ਰਾ ਪਰਵਾਣੁ ॥੬॥
ਧੰਨੁ ਧੰਨੁ ਰਾਮਦਾਸ ਗੁਰੁ, ਜਿਨਿ ਸਿਰਿਆ, ਤਿਨੈ ਸਵਾਰਿਆ ॥
ਪੂਰੀ ਹੋਈ ਕਰਾਮਾਤਿ, ਆਪਿ ਸਿਰਜਣਹਾਰੈ ਧਾਰਿਆ ॥
ਸਿਖੀ ਅਤੈ ਸੰਗਤੀ, ਪਾਰਬ੍ਰਹਮੁ ਕਰਿ ਨਮਸਕਾਰਿਆ ॥ਸਿਖੀਂ, ਸੰਗਤੀਂ
ਅਟਲੁ, ਅਥਾਹੁ, ਅਤੋਲੁ ਤੂ, ਤੇਰਾ ਅੰਤੁ ਨ ਪਾਰਾਵਾਰਿਆ ॥
ਜਿਨੀ੍ ਤੂੰ ਸੇਵਿਆ ਭਾਉ ਕਰਿ, ਸੇ ਤੁਧੁ ਪਾਰਿ ਉਤਾਰਿਆ ॥ਜਿਨੀ੍ਂ
ਲਬੁ, ਲੋਭੁ, ਕਾਮੁ, ਕ੍ਰੋਧੁ, ਮੋਹੁ, ਮਾਰਿ ਕਢੇ ਤੁਧੁ ਸਪਰਵਾਰਿਆ ॥
ਧੰਨੁ ਸੁ ਤੇਰਾ ਥਾਨੁ ਹੈ, ਸਚੁ ਤੇਰਾ ਪੈਸਕਾਰਿਆ ॥ਪੈਸ਼ਕਾਰਿਆ
ਨਾਨਕੁ ਤੂ, ਲਹਣਾ ਤੂ ਹੈ, ਗੁਰੁ ਅਮਰੁ ਤੂ ਵੀਚਾਰਿਆ ॥ਹੈਂ
ਗੁਰੁ ਡਿਠਾ, ਤਾਂ ਮਨੁ ਸਾਧਾਰਿਆ ॥੭॥
ਚਾਰੇ ਜਾਗੇ, ਚਹੁ ਜੁਗੀ, ਪੰਚਾਇਣੁ ਆਪੇ ਹੋਆ ॥ਚਹੁਂ, ਜੁਗੀਂ
ਆਪੀਨੈ੍ ਆਪੁ ਸਾਜਿਓਨੁ, ਆਪੇ ਹੀ ਥੰਮਿ੍ ਖਲੋਆ ॥
ਆਪੇ ਪਟੀ, ਕਲਮ ਆਪਿ, ਆਪਿ ਲਿਖਣਹਾਰਾ ਹੋਆ ॥ਪੱਟੀ
ਸਭ ਉਮਤਿ ਆਵਣ ਜਾਵਣੀ, ਆਪੇ ਹੀ ਨਵਾ ਨਿਰੋਆ ॥ਨਵਾਂ
ਤਖਤਿ ਬੈਠਾ ਅਰਜਨ ਗੁਰੂ, ਸਤਿਗੁਰ ਕਾ ਖਿਵੈ ਚੰਦੋਆ ॥
ਉਗਵਣਹੁ ਤੈ ਆਥਵਣਹੁ, ਚਹੁ ਚਕੀ ਕੀਅਨੁ ਲੋਆ ॥ਉਗਵਣਹੁਂ, ਆਥਵਣਹੁਂ, ਚਕੀਂ
ਜਿਨੀ੍ ਗੁਰੂ ਨ ਸੇਵਿਓ, ਮਨਮੁਖਾ ਪਇਆ ਮੋਆ ॥ਜਿਨੀ੍ਂ, ਮਨਮੁਖਾਂ
ਦੂਣੀ ਚਉਣੀ ਕਰਾਮਾਤਿ ਸਚੇ ਕਾ ਸਚਾ ਢੋਆ ॥
ਚਾਰੇ ਜਾਗੇ, ਚਹੁ ਜੁਗੀ, ਪੰਚਾਇਣੁ ਆਪੇ ਹੋਆ ॥੮॥੧॥ਚਹੁਂ, ਜੁਗੀਂ